24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਨਵੇਂ ਵਿੱਦਿਅਕ ਸ਼ੈਸ਼ਨ ਦੀ ਆਰੰਭਤਾ ਮੌਕੇ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਅਜੀਤ ਡੈਸਕ 26-03-2026
ਲੋਹੀਆਂ ਖਾਸ, 25 ਮਾਰਚ (ਬਲਵਿੰਦਰ ਸਿੰਘ ਵਿੱਕੀ)-ਬੀ ਕੇ ਇੰਟਰਨੈਸ਼ਨਲ ਕਾਨਵੈਂਟ ਅਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਪਿੰਡ ਵਾੜਾ ਜੋਧ ਸਿੰਘ ਵਿਖੇ ਨਵੇਂ ਵਿਦਿਅਕ ਸ਼ੈਸ਼ਨ 2026-27 ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਓਟ ਆਸਰਾ ਲੈ ਕੇ ਕੀਤੀ ਗਈ | ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਸੱਦਾਮ ਖਾਨ, ਡਿਪਟੀ ਡਾਇਰੈਕਟਰ ਸ਼੍ਰੀਮਤੀ ਸਰਗਮ ਥਿੰਦ, ਪਿ੍ੰਸੀਪਲ ਸ਼੍ਰੀਮਤੀ ਨੀਤੀਮਾ ਪੁਰੀ ਵੱਲੋਂ ਵਿੱਦਿਆਰਥੀਆਂ ਅਤੇ ਸਟਾਫ ਨੂੰ ਚੰਗੇਰੀ ਵਿਦਿਆ ਅਤੇ ਸ਼ੈਸ਼ਨ ਦੀ ਆਰੰਭਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ | ਪ੍ਰਬੰਧਕਾ ਵੱਲੋਂ ਨਵੇਂ ਦਾਖਲੇ ਕਰਵਾਉਣ ਵਾਸਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਸ਼ਵਾਸ਼ ਦਿਵਾਇਆ ਗਿਆ ਕਿ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਆਧੁਨਿਕ ਤਕਨੀਕ ਨਾਲ ਚੰਗੀ ਵਿਦਿਆ, ਅਨੁਸ਼ਾਸ਼ਨਿਕ ਤੇ ਮਿਆਰੀ ਖੇਡਾਂ ਲਈ ਯਤਨ ਕੀਤੇ ਜਾਣਗੇ |
ਪਿਛਲੀ ਖ਼ਬਰ ਸ਼ਾਹਕੋਟ ਬਲਾਕ ਸੰਮਤੀ ਲਈ 'ਆਪ' ਦੀ ਰਮਨਦੀਪ ਕੌਰ ਚੇਅਰਪਰਸਨ ਅਤੇ ਕਾਂਗਰਸ ਦੇ ਸੁਖਦੇਵ ਸਿੰਘ ਵਾਈਸ ਚੇਅਰਮੈਨ ਚੁਣੇ ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਵਲੋਂ ਲੋਹੀਆਂ ਪੁਲਿਸ ਵਿਰੁੱਧ ਸੰਘਰਸ਼ 1 ਅਪ੍ਰੈਲ ਤੋਂ : ਸੋਨੂੰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।