24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸ਼ਾਹਕੋਟ ਬਲਾਕ ਸੰਮਤੀ ਲਈ 'ਆਪ' ਦੀ ਰਮਨਦੀਪ ਕੌਰ ਚੇਅਰਪਰਸਨ ਅਤੇ ਕਾਂਗਰਸ ਦੇ ਸੁਖਦੇਵ ਸਿੰਘ ਵਾਈਸ ਚੇਅਰਮੈਨ ਚੁਣੇ

ਸ਼ਾਹਕੋਟ ਵਿਖੇ ਚੋਣ ਪ੍ਰਕਿਰਿਆ ਪੂਰੀ ਕਰਦੇ ਐਸ.ਡੀ.ਐਮ. ਸਿਮਰਨਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਅਤੇ (ਸੱਜੇ) ਬੀ.ਡੀ.ਪੀ.ਓ. ਦਫ਼ਤਰ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਦੇਖਦੇ ਡੀ.ਐਸ.ਪੀ. ਸੁਖਪਾਲ ਸਿੰਘ, ਐਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਤੇ ਪੁਲਿਸ ਪਾਰਟੀ | ਤਸਵੀਰਾਂ- ਸੁਖਦੀਪ ਸਿੰਘ <br/> 26-03-2026
ਸ਼ਾਹਕੋਟ, 25 ਮਾਰਚ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਬਲਾਕ ਸੰਮਤੀ ਸ਼ਾਹਕੋਟ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਅੱਜ ਐਸ.ਡੀ.ਐਮ. ਨਕੋਦਰ ਸਿਮਰਨਜੀਤ ਸਿੰਘ ਦੀ ਦੇਖ-ਰੇਖ ਹੇਠ ਨੇਪਰੇ ਚੜ੍ਹ ਗਈ, ਜਿਸ ਵਿਚ ਆਮ ਆਦਮੀ ਪਾਰਟੀ ਦੀ ਜ਼ੋਨ ਨੰਬਰ-6 ਕਾਕੜਾ ਤੋਂ ਜੇਤੂ ਉਮੀਦਵਾਰ ਰਮਨਦੀਪ ਕੌਰ ਚੇਅਰਪਰਸਨ ਅਤੇ ਕਾਂਗਰਸ ਦੇ ਜ਼ੋਨ ਨੰਬਰ-7 ਨੰਗਲ ਅੰਬੀਆਂ ਤੋਂ ਜੇਤੂ ਉਮੀਦਵਾਰ ਸੁਖਦੇਵ ਸਿੰਘ ਵਾਇਸ ਚੇਅਰਮੈਨ ਚੁਣੇ ਗਏ | ਇਸ ਮੌਕੇ ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਬਾਜਵਾ, ਬੀ.ਡੀ.ਪੀ.ਓ. ਸ਼ਾਹਕੋਟ ਬਲਜੀਤ ਸਿੰਘ ਬੱਗਾ ਵੀ ਮੌਜੂਦ ਸਨ | ਡੀ.ਐਸ.ਪੀ. ਸ਼ਾਹਕੋਟ ਸੁਖਪਾਲ ਸਿੰਘ ਅਤੇ ਐਸ.ਐਚ.ਓ. ਸ਼ਾਹਕੋਟ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਐਸ.ਪੀ. ਜਲੰਧਰ ਡਾ. ਮੁਕੇਸ਼ ਕੁਮਾਰ ਨੇ ਵੀ ਮੌਕੇ 'ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਜ਼ਿਕਰਯੋਗ ਹੈ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਸ਼ਾਹਕੋਟ ਬਲਾਕ ਦੇ 15 ਜ਼ੋਨਾਂ ਤੋਂ ਕਾਂਗਰਸ ਦੇ 7, 'ਆਪ' ਦੇ 7 ਅਤੇ ਸ਼੍ਰੋਮਣੀ ਅਕਾਲੀ ਦਲ ਦਾ 1 ਉਮੀਦਵਾਰ ਜੇਤੂ ਰਹੇ ਹਨ | ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਲਈ ਪਹਿਲਾਂ 18 ਮਾਰਚ ਦਾ ਸਮਾਂ ਦਿੱਤਾ ਗਿਆ ਸੀ, ਪਰ ਕੋਰਮ ਪੂਰਾ ਨਾ ਹੋਣ ਕਾਰਨ ਚੋਣ ਮੁਲਤਵੀ ਕਰਨੀ ਪਈ ਸੀ | ਪ੍ਰਸ਼ਾਸਨ ਵਲੋਂ ਅੱਜ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਅਤੇ ਵਿਧਾਇਕ ਨੂੰ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਲਈ ਮੁੜ ਸਮਾਂ ਦਿੱਤਾ ਗਿਆ | ਸ਼ਾਹਕੋਟ ਦੇ ਐਸ.ਡੀ.ਐਮ. ਅਦਿੱਤਿਆ ਗੁਪਤਾ ਛੁੱਟੀ 'ਤੇ ਹੋਣ ਕਾਰਨ ਉਨ੍ਹਾਂ ਦੀ ਜਗ੍ਹਾ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਚੋਣ ਕਰਵਾਉਣ ਲਈ ਨਕੋਦਰ ਦੇ ਐਸ.ਡੀ.ਐਮ. ਸਿਮਰਨਜੀਤ ਸਿੰਘ ਦੀ ਡਿਊਟੀ ਲਗਾਈ ਗਈ | ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਕਾਂਗਰਸ ਦੇ 7 ਜੇਤੂ ਮੈਂਬਰਾਂ ਨੂੰ ਨਾਲ ਲੈ ਕੇ ਸਮੇਂ ਸਿਰ ਪਹੁੰਚੇ | ਇਸ ਦੌਰਾਨ 'ਆਪ' ਦੇ 7 ਅਤੇ ਸ਼੍ਰੋਮਣੀ ਅਕਾਲੀ ਦਲ ਦਾ 1 ਜੇਤੂ ਮੈਂਬਰ ਇਕੱਠੇ ਚੋਣ 'ਚ ਸ਼ਾਮਿਲ ਹੋਏ | ਬਲਾਕ ਸੰਮਤੀ ਦੇ 15 ਜੇਤੂ ਅਤੇ ਵਿਧਾਇਕ ਦੀ 1 ਵੋਟ ਸਮੇਤ ਕੁੱਲ 16 ਵੋਟਾਂ ਸਨ | ਚੋਣ ਕਰਵਾਉਣ ਸਮੇਂ ਜਦ ਵੋਟਾਂ ਪੈਣ ਦੀ ਪ੍ਰਕਿਰਿਆ ਸ਼ੁਰੂ ਹੋਈ ਤਾਂ ਕਾਂਗਰਸ ਅਤੇ 'ਆਪ' ਦੇ ਹੱਕ 'ਚ 8-8 ਵੋਟਾਂ ਬਰਾਬਰ ਹੋ ਗਈਆਂ, ਜਿਸ ਕਾਰਨ ਅਧਿਕਾਰੀਆਂ ਨੂੰ ਚੇਅਰਮੈਨ ਅਤੇ ਵਾਇਸ ਚੇਅਰਮੈਨ ਦੀ ਚੋਣ ਪਰਚੀ ਰਾਹੀਂ ਕਰਵਾਉਣੀ ਪਈ | ਕਿਸੇ ਬਾਹਰੀ ਵਿਅਕਤੀ ਕੋਲੋਂ ਪਰਚੀ ਚੁਕਵਾਈ ਗਈ ਤਾਂ 'ਆਪ' ਦੀ ਉਮੀਦਵਾਰ ਰਮਨਦੀਪ ਕੌਰ ਚੇਅਰਪਰਸਨ ਅਤੇ ਕਾਂਗਰਸ ਦੇ ਉਮੀਦਵਾਰ ਸੁਖਦੇਵ ਸਿੰਘ ਵਾਇਸ ਚੇਅਰਮੈਨ ਚੁਣੇ ਗਏ | ਵਿਧਾਇਕ ਸ਼ੇਰੋਵਾਲੀਆ ਨੇ ਕਿਹਾ ਕਿ ਚੋਣ ਨਿਰਪੱਖ ਢੰਗ ਨਾਲ ਹੋਈ ਹੈ, ਉਨ੍ਹਾਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ | 'ਆਪ' ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਕਿਹਾ ਕਿ ਚੋਣ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ | ਇਸ ਚੋਣ ਪ੍ਰਕਿਰਿਆ ਲਈ ਪਿ੍ੰਸੀਪਲ ਹਰਪ੍ਰੀਤ ਸਿੰਘ ਸੋਂਧੀ, ਲੈਕਚਰਾਰ ਪੰਕਜ ਚਾਵਲਾ, ਲੈਕਚਰਾਰ ਕੁਲਵਿੰਦਰ ਕੁਮਾਰ, ਸੀ.ਐਚ.ਟੀ. ਸੁਰਿੰਦਰ ਵਿੱਗ, ਮੁਖਤਿਆਰ ਸਿੰਘ ਕਲਰਕ ਐਸ.ਡੀ.ਐੱਮ ਸਮੇਤ ਬੀ.ਡੀ.ਪੀ.ਓ. ਦਫ਼ਤਰ ਦੇ ਸਟਾਫ਼ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਕੁਲਵੰਤ ਸਿੰਘ, ਚਰਨਜੀਤ ਕੌਰ, ਹਰਦੀਪ ਕੌਰ, ਰੀਟਾ, ਜਗਦੀਪ ਕੌਰ, ਰਮਨਦੀਪ ਕੌਰ, ਸੁਖਦੇਵ ਸਿੰਘ, ਸੋਨੀਆਂ, ਸੀਮਾ ਗਿੱਲ, ਬਲਕਾਰ ਸਿੰਘ, ਰਛਪਾਲ ਸਿੰਘ, ਸਵਿੰਦਰ ਸਿੰਘ, ਸੁਰਿੰਦਰਪਾਲ, ਰੁਪਿੰਦਰ ਕੌਰ, ਪਰਮਜੀਤ ਕੌਰ (ਸਾਰੇ) ਜੇਤੂ ਮੈਂਬਰ, ਮਨੋਜ ਅਰੋੜਾ ਸ਼ਹਿਰੀ ਪ੍ਰਧਾਨ, ਰੂਪ ਲਾਲ ਸ਼ਰਮਾ ਫਾਊਾਡਰ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਏ ਨਤਮਸਤਕ ਅਗਲੀ ਖ਼ਬਰ ਨਵੇਂ ਵਿੱਦਿਅਕ ਸ਼ੈਸ਼ਨ ਦੀ ਆਰੰਭਤਾ ਮੌਕੇ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।