24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਥਾਪਣ 'ਤੇ ਖ਼ੁਸ਼ੀ ਦੀ ਲਹਿਰ

ਅਜੀਤ ਡੈਸਕ 26-03-2026
ਆਦਮਪੁਰ, 25 ਮਾਰਚ (ਹਰਪ੍ਰੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਜਥੇਦਾਰ ਗੁਰਬਖ਼ਸ ਸਿੰਘ ਖ਼ਾਲਸਾ ਨਵਾਂਸ਼ਹਿਰ ਮੈਂਬਰ ਐਸ.ਜੀ.ਪੀ.ਸੀ. ਨੂੰ ਵੱਡੀ ਜਿੰਮੇਵਾਰੀ ਸੌਂਪਦਿਆਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਪਿੰਡ ਖੋਥੜਾਂ ਦੀਆਂ ਸਮੂਹ ਸੰਗਤਾਂ ਵਲੋਂ ਵਧਾਈ ਦਿੱਤੀ ਗਈ | ਸੱਚੇ ਸੁੱਚੇ ਕਿਰਦਾਰ ਦੇ ਮਾਲਕ ਜਥੇਦਾਰ ਗੁਰਬਖ਼ਸ ਸਿੰਘ ਖ਼ਾਲਸਾ ਨੂੰ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਪੰਥਕ ਹਲਕਿਆਂ 'ਚ ਖ਼ੁਸ਼ੀ ਦੀ ਲਹਿਰ ਦੌੜ ਪਈ | ਡਾ. ਗੁਰਨਾਮ ਸਿੰਘ ਰਸੂਲਪੁਰ, ਪਿ੍ੰਸੀਪਲ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ, ਡੁਮੇਲੀ, ਸੁਖਵਿੰਦਰ ਸਿੰਘ ਕਾਕਾ, ਸਰਬਜੀਤ ਸਿੰਘ ਹੈਪੀ, ਤਾਰਜਨ ਸਿੰਘ ਬਿਨੰਗ, ਅਸ਼ੋਕ ਕੁਮਾਰ ਸਾਬਕਾ ਸਰਪੰਚ, ਸਤਪਾਲ,ਅੰਮਿ੍ਤਪਾਲ ਸਿੰਘ ਖ਼ਾਲਸਾ ਅਤੇ ਕਿ੍ਸ਼ਨ ਕੁਮਾਰ ਨੱਢਾ ਵਲੋਂ ਜਥੇਦਾਰ ਗੁਰਬਖ਼ਸ ਸਿੰਘ ਖ਼ਾਲਸਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਥੇਦਾਰ ਗੁਰਬਖ਼ਸ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਦਿੱਤੀ ਗਈ ਜਿੰਮੇਵਾਰੀ ਨੂੰ ਪੂਰਨ ਤਨਦੇਹੀ ਨਾਲ ਨਿਭਾਉਣਗੇ | ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਦਿਨ-ਰਾਤ ਇੱਕ ਕਰਨਗੇ | ਇਲਾਕੇ ਵਿੱਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਨ ਵਿੱਚ ਧਾਰਮਿਕ ਗਤੀਵਿਧੀਆ ਕਰਵਾਉਣ ਲਈ ਹਰ ਤਰੀਕੇ ਨਾਲ ਸਹਿਯੋਗ ਕਰਨਗੇ | ਇਸ ਮੌਕੇ ਸੰਗਤੀ ਰੂਪ ਵਿੱਚ ਗਿਆਨੀ ਮਲਕੀਤ ਸਿੰਘ, ਬਾਬਾ ਜੀਤ ਸਿੰਘ, ਬੁੱਧ ਸਿੰਘ, ਉਂਕਾਰ ਸਿੰਘ ਬਿਨੰਗ, ਨੰਬਰਦਾਰ, ਮਹੇਸ਼ ਕੁਮਾਰ, ਪਰਮਜੀਤ ਸਿੰਘ ਥਿਆੜਾ, ਮੀਕਾ ਸਿੰਘ ਥਿਆੜਾ, ਦਲਬੀਰ ਸਿੰਘ ਹੀਰ, ਜਸਵੀਰ ਸਿੰਘ ਮੰਡੇਰ, ਇਕਬਾਲ ਸਿੰਘ ਮੰਡੇਰ, ਪਰਗਣ ਸਿੰਘ ਖ਼ਾਲਸਾ, ਰਵਿੰਦਰ ਸਿੰਘ ਭਾਮ, ਜਤਿੰਦਰ ਸਿੰਘ ਖ਼ਾਲਸਾ, ਅਸ਼ੋਕ ਕੁਮਾਰ, ਡਾ. ਮੋਹਨ ਲਾਲ, ਜਸਵੀਰ ਸਿੰਘ, ਤਰਸੇਮ ਸਿੰਘ ਸੇਮੀ, ਧਰਮਿੰਦਰ ਸਿੰਘ ਮੰਡਾਲੀ, ਠੇਕੇਦਾਰ ਅਤਿੰਦਰ ਸਿੰਘ, ਮਜਿੰਦਰ ਸਿੰਘ ਵਿਰਦੀ, ਅਮਨਦੀਪ ਬੱਧਣ, ਜਗਦੀਸ਼ ਕੁਮਾਰ ਹਲਵਾਈ ਅਤੇ ਹੋਰ ਸੰਗਤਾਂ ਉਚੇਚੇ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਵਲੋਂ ਗੈਸ ਨਾ ਮਿਲਣ 'ਤੇ ਬਿਲਗਾ ਗੈਸ ਏਜੰਸੀ ਅੱਗੇ ਧਰਨਾ ਅਗਲੀ ਖ਼ਬਰ ਲੋਕ ਸਭਾ 'ਚੋਂ 32 ਸੋਧਾਂ ਨਾਲ ਪਾਸ ਹੋਇਆ ਵਿੱਤ ਬਿੱਲ 2026 <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।