08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹਾਕੀ ਪੰਜਾਬ ਨੂੰ ਸਰਬੋਤਮ ਸਟੇਟ ਯੂਨਿਟ ਦਾ ਇਨਾਮ ਮਿਲਿਆ

ਅਜੀਤ ਡੈਸਕ 28-03-2026
ਜਲੰਧਰ 27 ਮਾਰਚ (ਡਾ.ਜਤਿੰਦਰ ਸਾਬੀ)-ਨਵੀਂ ਦਿੱਲੀ ਵਿਖੇ ਹਾਕੀ ਇੰਡੀਆ ਵਲੋਂ ਸਾਲ 2025 ਲਈ ਐਵਾਰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਹਾਕੀ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸਟੇਟ ਯੂਨਿਟ ਐਲਾਨਿਆ ਗਿਆ, ਇਸ ਇਨਾਮ 'ਚ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ 2.50 ਲੱਖ ਰੁਪਏ ਦਾ ਚੈੱਕ ਭੇਟ ਕੀਤਾ, ਜਿਸ ਨੂੰ ਹਾਕੀ ਪੰਜਾਨ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹਾਕੀ ਪੰਜਾਬ ਦੇ ਮੁੱਖ ਸਲਾਹਕਾਰ ਨੇ ਹਾਸਿਲ ਕੀਤਾ | ਇਸ ਦੇ ਨਾਲ-ਨਾਲ ਹਾਕੀ ਪੰਜਾਬ ਵਲੋਂ ਰਾਸ਼ਟਰੀ ਚੈਂਪੀਅਨਸ਼ਿਪਾਂ ਵਿਚ ਬੇਹਤਰੀਨ ਪ੍ਰਦਰਸ਼ਨ ਕਰਨ ਬਦਲੇ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਹਾਕੀ ਪੰਜਾਬ ਦੀ ਇਸ ਪ੍ਰਾਪਤੀ ਤੇ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਨੇ ਹਾਕੀ ਪੰਜਾਬ ਦੇ ਸਾਰੇ ਜ਼ਿਲ੍ਹਾ ਯੂਨਿਟ ਮੈਂਬਰਾਂ, ਪੰਜਾਬ ਦੇ ਹਾਕੀ ਪ੍ਰੇਮੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਰੇ ਹਾਕੀ ਪ੍ਰੇਮੀਆਂ ਦੀ ਮਦਦ ਨਾਲ ਹੀ ਹਾਕੀ ਪੰਜਾਬ ਨੂੰ ਇਹ ਮਾਣ ਿਮਿਲਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਾਕੀ ਪੰਜਾਬ ਹੋਰ ਵੀ ਬੇਹਤਰੀਨ ਪ੍ਰਦਰਸ਼ਨ ਕਰਕੇ ਦੇਸ਼ ਦਾ ਬੇਹਤਰੀਨ ਸਟੇਟ ਯੂਨਿਟ ਬਣਨ ਲਈ ਲਗਾਤਾਰ ਉਪਰਾਲੇ ਜਾਰੀ ਰਖੇਗਾ | ਸਮਾਰੋਹ ਵਿਚ ਹਾਕੀ ਪੰਜਾਬ ਦੇ ਜਨਰਲ ਸਕੱਤਰ ਅਮਰੀਕ ਸਿੰਘ ਪੁਆਰ ਤੇ ਹਾਕੀ ਪੰਜਾਬ ਦੇ ਮੀਤ ਪ੍ਰਧਾਨ ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਵੀ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਹਾਕੀ ਇੰਡੀਆ ਐਵਾਰਡ 'ਚੋਂ ਸਰਬੋਤਮ ਖਿਡਾਰੀ ਬਣਨ 'ਤੇ ਹਾਰਦਿਕ ਸਿੰਘ ਦੇ ਜੱਦੀ ਪਿੰਡ ਖੁਸੋਰਪੁਰ 'ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸ਼ਹਿਰ ਦੀ ਨਾਕਾਬੰਦੀ ਕਰ ਕੇ ਚਲਾਈ ਜਾਂਚ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।