07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਐਕਸਾਈਜ਼ ਡਿਊਟੀ ਘਟਣ ਨਾਲ ਲੋਕਾਂ 'ਤੇ ਨਹੀਂ ਪਵੇਗਾ ਭਾਰ-ਕਾਕੜੀਆ <br/>

ਅਜੀਤ ਡੈਸਕ 28-03-2026
ਜਲੰਧਰ, 27 ਮਾਰਚ (ਸ਼ਿਵ)-ਭਾਜਪਾ ਵਪਾਰ ਸੈੱਲ ਦੇ ਕਨਵੀਨਰ ਤੇ ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰ ਦੇ ਜ਼ਿਲ੍ਹਾ ਪ੍ਰਧਾਨ, ਭਰਤ ਕੁਮਾਰ ਕਾਕੜੀਆ ਨੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਵਿਸ਼ੇਸ਼ ਐਕਸਾਈਜ਼ ਡਿਊਟੀ 'ਚ ਮਹੱਤਵਪੂਰਨ ਕਟੌਤੀ ਦਾ ਸਵਾਗਤ ਕਰਦੇ ਹੋਏ ਇਸ ਨੂੰ ਅੰਤਰਰਾਸ਼ਟਰੀ ਸੰਕਟ ਦੇ ਸਮੇਂ ਦੇਸ਼ ਦੇ ਲੋਕਾਂ ਦੇ ਹਿਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਇਕ ਬਹੁਤ ਹੀ ਸ਼ਲਾਘਾਯੋਗ ਕਦਮ ਦੱਸਿਆ ਹੈ | ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦਾ ਫ਼ੈਸਲਾ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਇਕ ਠੋਸ ਤੇ ਦੂਰ-ਦਰਸ਼ੀ ਪਹਿਲਕਦਮੀ ਹੈ | ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘੱਟਣ ਨਾਲ ਤੇਲ ਕੰਪਨੀਆਂ ਨੂੰ ਰਾਹਤ ਮਿਲੇਗੀ ਤੇ ਉਨ੍ਹਾਂ ਦਾ ਘਾਟਾ ਘਟੇਗਾ ਤੇ ਲੋਕਾਂ ਲਈ ਤੇਲ ਹੋਰ ਮਹਿੰਗਾ ਨਹੀਂ ਹੋਵੇਗਾ |

ਪਿਛਲੀ ਖ਼ਬਰ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ 'ਚ ਬੈਂਕਾਂ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਦੀ ਸਮੀਖਿਆ ਅਗਲੀ ਖ਼ਬਰ ਏ. ਪੀ. ਜੇ. ਸਕੂਲ ਰਾਮਾ ਮੰਡੀ 'ਚ ਗਰੂਮਿੰਗ ਕਲਾਸਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।