07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ 'ਚ ਬੈਂਕਾਂ ਲਈ ਮਿੱਥੇ ਗਏ ਟੀਚਿਆਂ ਤੇ ਨਤੀਜਿਆਂ ਦੀ ਸਮੀਖਿਆ

ਅਜੀਤ ਡੈਸਕ 28-03-2026
ਜਲੰਧਰ, 27 ਮਾਰਚ (ਚੰਦੀਪ ਭੱਲਾ)-ਜ਼ਿਲ੍ਹਾ ਸਲਾਹਕਾਰ ਕਮੇਟੀ/ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਵਿੱਤੀ ਸਾਲ 2025-26 ਦੀ ਸਾਲਾਨਾ ਕਰਜ਼ਾ ਯੋਜਨਾ ਦੀ 31 ਦਸੰਬਰ, 2025 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚਿਆਂ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਕੰਮ ਕਰਦੇ ਸਾਰੇ ਸਰਕਾਰੀ, ਸਹਿਕਾਰੀ ਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਬੈਂਕਾਂ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟ ਕੀਤੀ ਤੇ ਕਰਜ਼ੇ ਤੇ ਸੀ. ਡੀ. ਰੇਸ਼ੋ ਦੇ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਲਈ ਬੈਂਕਾਂ ਨੂੰ ਹੋਰ ਕੰਮ ਕਰਨ ਦੀ ਹਦਾਇਤ ਕੀਤੀ | ਮੀਟਿੰਗ ਦੇ ਕਨਵੀਨਰ ਐੱਮ. ਐੱਸ. ਮੋਤੀ ਪ੍ਰਮੁੱਖ ਜ਼ਿਲ੍ਹਾ ਪ੍ਰਬੰਧਕ ਨੇ ਦੱਸਿਆ ਕਿ ਬੈਂਕਾਂ ਵਲੋਂ 31 ਦਸੰਬਰ, 2025 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਤਰਜੀਹੀ ਖੇਤਰ ਟੀਚੇ 8433 ਕਰੋੜ ਰੁਪਏ ਦੇ ਸਾਹਮਣੇ 15797 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਤੇ ਤਿਮਾਹੀ ਦੇ ਸਾਰੇ ਕਰਜ਼ ਟੀਚੇ ਪੂਰੇ ਕਰ ਲਏ ਗਏ ਹਨ | ਖੇਤੀਬਾੜੀ ਕਰਜ਼ੇ ਦੇ 2296 ਕਰੋੜ ਰੁਪਏ ਦੇ ਟੀਚੇ ਸਾਹਮਣੇ 3635 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਹਨ, ਜੋ ਕਿ ਟੀਚੇ ਦਾ 158.31% ਬਣਦਾ ਹੈ | ਦਸੰਬਰ ਤਿਮਾਹੀ ਦੇ ਅਖੀਰ ਤੱਕ 24343 ਕਰੋੜ ਰੁਪਏ ਦੇ ਕੁਲ ਕਰਜ਼ੇ ਵੰਡੇ ਜਾ ਚੁੱਕੇ ਹਨ | ਮੀਟਿੰਗ 'ਚ ਜ਼ਿਲ੍ਹਾ ਉਦਯੋਗ ਕੇਂਦਰ, ਖੇਤੀਬਾੜੀ, ਬਾਗ਼ਬਾਨੀ, ਮੱਛੀਪਾਲਣ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ, ਰਿਜ਼ਰਵ ਬੈਂਕ ਆਫ਼ ਇੰਡੀਆ, ਚੰਡੀਗੜ੍ਹ ਤੋਂ ਅਲੋਕ ਰੰਜਨ ਐਲ. ਡੀ. ਓ., ਬੈਂਕਾਂ ਦੇ ਜ਼ਿਲ੍ਹਾ ਨੁਮਾਇੰਦੇ, ਯੂਕੋ ਬੈਂਕ ਜ਼ੋਨਲ ਆਫ਼ਿਸ ਤੋਂ ਸ਼੍ਰੇਆ, ਰੂਡਸੈੱਡ ਇੰਸਟੀਚਿਊਟ ਜਲੰਧਰ ਤੋਂ ਪਰਗਟ ਸਿੰਘ ਤੇ ਹੋਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਐਕਸਾਈਜ਼ ਡਿਊਟੀ ਘਟਣ ਨਾਲ ਲੋਕਾਂ 'ਤੇ ਨਹੀਂ ਪਵੇਗਾ ਭਾਰ-ਕਾਕੜੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।