06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਅਜੀਤ ਡੈਸਕ 28-03-2026
ਆਦਮਪੁਰ, 27 ਮਾਰਚ (ਹਰਪ੍ਰੀਤ ਸਿੰਘ)-ਥਾਣਾ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਪੰਕਜ ਕੁਮਾਰ ਆਦਮਪੁਰ ਨੇ ਦੱਸਿਆ ਏ. ਐਸ. ਆਈ. ਦਇਆ ਚੰਦ ਸਮੇਤ ਪੁਲਿਸ ਪਾਰਟੀ ਵਲੋਂ ਕੀਤੀ ਗਈ ਗਸ਼ਤ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ, ਜਿਨ੍ਹਾਂ ਦੀ ਪਹਿਚਾਣ ਚਮਕੌਰ ਸਿੰਘ ਉਰਫ ਚਮਕੀਲਾ (ਪੁੱਤਰ ਗੁਰਨਾਮ ਸਿੰਘ, ਵਾਸੀ ਮੁਹੱਲਾ ਬੇਗਮਪੁਰਾ, ਆਦਮਪੁਰ) ਤੇ ਸ਼ੰਕਰ ਗਿੱਲ (ਪੁੱਤਰ ਪ੍ਰੇਮ ਪਾਲ, ਵਾਸੀ ਸੰਕਰਾ ਮੁਹੱਲਾ, ਆਦਮਪੁਰ) ਵਜੋਂ ਹੋਈ ਹੈ | ਤਲਾਸ਼ੀ ਲੈਣ 'ਤੇ ਇਨ੍ਹਾਂ ਪਾਸੋਂ ਚਮਕੌਰ ਸਿੰਘ ਦੀ ਜੇਬ 'ਚੋਂ ਬਰਾਮਦ ਹੋਈ 10 ਗ੍ਰਾਮ ਹੈਰੋਇਨ, 50 ਨਸ਼ੀਲੀ ਗੋਲੀਆਂ ਅਤੇ ਸ਼ੰਕਰ ਗਿੱਲ ਪਾਸੋਂ 30 ਨਸ਼ੀਲੀਆਂ ਗੋਲੀਆਂ (ਸੰਤਰੀ ਰੰਗ ਦੀਆਂ) ਮਿਲੀਆਂ | ਥਾਣਾ ਮੁਖੀ ਨੇ ਕਿਹਾ ਕਿ ਦੋਨੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਢਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ |
ਪਿਛਲੀ ਖ਼ਬਰ 5 ਵਿਅਕਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਅਗਲੀ ਖ਼ਬਰ ਆਦਮਪੁਰ ਫੁੱਟਬਾਲ ਕਲੱਬ ਨੇ ਜਲੰਧਰ ਕੈਂਟ ਨੂੰ 3-1 ਨਾਲ ਹਰਾ ਕੇ ਕੱਪ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।