08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਡਾਕਟਰੀ ਜਾਂਚ ਤੇ ਅੱਖਾਂ ਦੇ ਆਪ੍ਰੇਸ਼ਨ ਕੈਂਪ ਦਾ 600 ਤੋਂ ਵੱਧ ਮਰੀਜ਼ਾਂ ਨੇ ਉਠਾਇਆ ਲਾਭ

ਅਜੀਤ ਡੈਸਕ 30-03-2026
ਜਲੰਧਰ, 29 ਮਾਰਚ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਵਿਖੇ ਮੁਫ਼ਤ ਡਾਕਟਰੀ ਜਾਂਚ ਤੇ ਅੱਖਾਂ ਦਾ ਆਪ੍ਰੇਸ਼ਨ ਕੈਂਪ ਸਵੇਰੇ 9.30 ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਗਿਆ, ਜਿਸ ਦਾ ਉਦਘਾਟਨ ਸ਼ਮਿੰਦਰ ਸਿੰਘ ਧਾਲੀਵਾਲ ਤੇ ਨਰਿੰਦਰ ਸਿੰਘ ਤੂਰ ਯੂ. ਕੇ. ਵਲੋਂ ਕੀਤਾ | ਕੈਂਪ ਦਾ 600 ਤੋਂ ਵੱਧ ਮਰੀਜ਼ਾਂ ਨੇ ਲਾਭ ਉਠਾਇਆ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ ਤੇ ਹਸਪਤਾਲ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਲਾਡਾ (ਕੌਂਸਲਰ) ਨੇ ਦੱਸਿਆ ਕਿ ਕੈਂਪ 'ਚ ਅੱਖਾਂ ਤੇ ਜਨਰਲ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ 600 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਅਤੇ 30 ਮਰੀਜ਼ ਅੱਖਾਂ ਦੇ ਆਪੇ੍ਰਸ਼ਨ ਦੇ ਯੋਗ ਪਾਏ ਗਏ, ਜਿਨ੍ਹਾਂ ਦੇ ਅਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਈ. ਸੀ. ਜੀ. ਬਲੱਡ ਸ਼ੂਗਰ, ਕਿਡਨੀ, ਲੀਵਰ ਤੇ ਹੋਰ ਟੈੱਸਟ ਵੀ ਮੁਫ਼ਤ ਕੀਤੇ ਗਏ | ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ ਤੇ ਹਰਜਿੰਦਰ ਸਿੰਘ ਲਾਡਾ ਤੋਂ ਇਲਾਵਾ ਕੁਲਵਿੰਦਰ ਸਿੰਘ ਥਿਆੜਾ, ਪ੍ਰਭੂ ਸਿੰਘ, ਹਰਜਿੰਦਰ ਸਿੰਘ ਠੇਕੇਦਾਰ, ਮਨਜੀਤ ਸਿੰਘ ਬਿੰਦਰਾ, ਹਰਿੰਦਰਪਾਲ ਸਿੰਘ ਮੱਕੜ, ਸੁਖਵਿੰਦਰ ਸਿੰਘ ਸਾਇਲੋਪਾਲ, ਅਜੀਤ ਸਿੰਘ ਰਾਜਪਾਲ, ਇੰਦਰਪਾਲ ਸਿੰਘ ਨਾਰੰਗ, ਬੀਬੀ ਰਸ਼ਪਾਲ ਕੌਰ ਥਿਆੜਾ, ਬਲਵਿੰਦਰ ਕੌਰ ਲਾਡਾ, ਗੁਰਿੰਦਰ ਕੌਰ ਗੂੰਬਰ, ਕਮਲਜੀਤ ਕੌਰ, ਮਨਜੀਤ ਕੌਰ ਪਰੂਥੀ, ਅਵਤਾਰ ਕੌਰ ਗੂੰਬਰ ਤੇ ਸ੍ਰੀਮਤੀ ਧਾਲੀਵਾਲ ਤੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਇੰਟਰਨੈਸ਼ਨਲ ਰਿਲੇਅ ਕਰਨੀਵਾਲ 'ਚ ਜਲੰਧਰ ਦੇ ਅਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਾਤਰ ਦਿਖਾ ਕੇ ਵਾਲੀਆਂ 'ਤੇ ਐਕਟਿਵਾ ਖੋਹਣ ਵਾਲੇ ਦੋ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।