08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸੁਆਮੀ ਸੰਤ ਦਾਸ ਪਬਲਿਕ ਸਕੂਲ 'ਚ ਮੁੱਲ ਸਿੱਖਿਆ ਤੇ ਸਮਰੱਥਾ ਨਿਰਮਾਣ ਵਿਸ਼ੇ 'ਤੇ ਕਰਵਾਇਆ ਸਮਾਗਮ

ਅਜੀਤ ਡੈਸਕ 30-03-2026
ਜਲੰਧਰ, 29 ਮਾਰਚ (ਹਰਵਿੰਦਰ ਸਿੰਘ ਫੁੱਲ)-ਸੁਆਮੀ ਸੰਤ ਦਾਸ ਪਬਲਿਕ ਸਕੂਲ ਜਲੰਧਰ ਵਿਖੇ ਮੁੱਲ ਸਿੱਖਿਆ 'ਤੇ ਇਕ ਸਮਰੱਥਾ ਨਿਰਮਾਣ ਵਿਸ਼ੇ 'ਤੇ ਇਕ ਵਿਸ਼ੇਸ਼ ਸਮਾਗਮ ਕਰਵਾਇਆ | ਸਮਾਗਮ ਦੌਰਾਨ ਸਮੂਹ ਅਧਿਆਪਕਾਂ ਨੇ ਇਸ ਸਿਖਲਾਈ ਸੈਸ਼ਨ ਵਿਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਵਿਚ ਰਚਨਾਤਮਕਤਾ ਅਤੇ ਉਤਸੁਕਤਾ ਪੈਦਾ ਕਰਨ ਲਈ ਆਯੋਜਿਤ ਵੱਖ-ਵੱਖ ਗਤੀਵਿਧੀਆਂ ਤੇ ਸੈਸ਼ਨਾਂ ਵਿਚ ਹਿੱਸਾ ਲਿਆ | ਇਸ ਸਿਖਲਾਈ ਪ੍ਰੋਗਰਾਮ ਲਈ ਸਰੋਤ ਵਿਅਕਤੀ ਜੋਤੀ ਬੱਗਾ ਤੇ ਸੁਨੀਤਾ ਕੁਮਾਰੀ ਸਨ | ਭਾਗੀਦਾਰਾਂ ਨੇ ਬੈਲੂਨ ਗੇਮਾਂ, ਚਰਚਾਵਾਂ ਅਤੇ ਲਿਖਣ ਵਰਗੀਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਮੁੱਲਾਂ ਨੂੰ ਏਕੀਕਿ੍ਤ ਕਰਨ ਦੀ ਮਹੱਤਤਾ ਬਾਰੇ ਸਿੱਖਿਆ | ਸਿਖਲਾਈ ਕਾਰਜਕ੍ਰਮ 'ਚ ਪਿ੍ੰਸੀਪਲ ਡਾ. ਸੋਨੀਆ ਮਾਗੋ ਵੀ ਸ਼ਾਮਿਲ ਹੋਏ, ਜਿਨ੍ਹਾਂ ਨੇ ਵਿਦਿਆਰਥੀਆਂ ਵਿਚ ਮੁੱਲਾਂ ਨੂੰ ਪੈਦਾ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਕਿਉਂਕਿ ਇਹ ਇਕ ਸਿਹਤਮੰਦ ਸਮਾਜ ਦੀ ਨੀਂਹ ਹਨ |
ਪਿਛਲੀ ਖ਼ਬਰ 13ਵਾਂ ਰਣਜੀਤ ਸਿੰਘ ਖੜਗ ਐਵਾਰਡ ਹਰਵਿੰਦਰ ਸਿੰਘ ਖ਼ਾਲਸਾ ਨੂੰ ਮਿਲਿਆ ਅਗਲੀ ਖ਼ਬਰ ਸਪੋਰਟਸ ਕਾਲਜ ਜਲੰਧਰ ਵਿਖੇ ਸੈਮੀਨਾਰ ਅੱਜ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਹੋਣਗੇ ਮੁੱਖ ਮਹਿਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।