08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਭਾਜਪਾ ਦੇ ਸਿਖਲਾਈ ਕੈਂਪ ਪੰਜਾਬ 'ਚ ਬਦਲਾਅ ਦਾ ਬਣਨਗੇ ਮੁੱਖ ਕਾਰਨ-ਮੰਤਰੀ ਸ੍ਰੀਨਿਵਾਸਲੂ

ਅਜੀਤ ਡੈਸਕ 30-03-2026
ਜਲੰਧਰ, 29 ਮਾਰਚ (ਸ਼ਿਵ)-ਭਾਰਤੀ ਜਨਤਾ ਪਾਰਟੀ (ਸ਼ਹਿਰੀ) ਨੇ ਉੱਤਰੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਮੰਡਲ ਨੰਬਰ 1, 2, 3 ਤੇ 4 'ਚ ਵਰਕਰਾਂ ਦੀ ਸੰਗਠਨਾਤਮਕ ਮਜ਼ਬੂਤੀ ਅਤੇ ਹੁਨਰ ਵਿਕਾਸ ਲਈ ਇਕ ਸਿਖਲਾਈ ਕੈਂਪ ਦਾ ਆਯੋਜਨ ਕੀਤਾ, ਜੋ ਕਿ ਪਟੇਲ ਚÏਕ ਸਥਿਤ ਸਾਈਾ ਦਾਸ ਸਕੂਲ ਵਿਖੇ ਦੂਜੇ ਦਿਨ ਵੀ ਜਾਰੀ ਰਿਹਾ | ਕੈਂਪ 'ਚ ਦੂਜੇ ਦਿਨ ਦੋ ਸੈਸ਼ਨ ਆਯੋਜਿਤ ਕੀਤੇ ਗਏ | ਸਿਖਲਾਈ ਕੈਂਪ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਕ੍ਰਿਸ਼ਨ ਦੇਵ ਭੰਡਾਰੀ, ਮਨੀਸ਼ ਵਿਜੇ, ਵਿਕੀ ਗੁਜਰਾਲ ਤੇ ਨੂਪੁਰ ਚੇਤਲੀ ਵਲੋਂ ਜੋਤ ਜਗਾ ਕੇ ਕੀਤੀ ਗਈ | ਦੂਜੇ ਦਿਨ ਸੂਬਾ ਸੰਗਠਨ ਜਨਰਲ ਸਕੱਤਰ ਮੰਤਰੀ ਸ੍ਰੀਨਿਵਾਸਲੂ ਵੀ ਮÏਜੂਦ ਸਨ | ਸਿਖਲਾਈ ਕੈਂਪ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਵਿਚ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਿਛਲੇ 13 ਸਾਲਾਂ ਵਿਚ ਦੇਸ਼ ਦੇ ਲੋਕਾਂ ਲਈ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ | ਸਿਖਲਾਈ ਕੈਂਪ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਸੰਗਠਨ ਜਨਰਲ ਸਕੱਤਰ ਮੰਤਰੀ ਸ੍ਰੀਨਿਵਾਸੂਲੂ ਨੇ ਕਿਹਾ ਕਿ ਅੱਜ ਪੰਡਿਤ ਦੀਨ-ਦਿਆਲ ਉਪਾਧਿਆਇ ਸਿਖਲਾਈ ਕੈਂਪ ਤਹਿਤ ਸੂਬੇ ਭਰ ਦੇ 117 ਵਿਧਾਨ ਸਭਾ ਹਲਕਿਆਂ ਵਿਚ ਵਰਕਰ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, ਜਿਸ ਦਾ ਮੁੱਖ ਉਦੇਸ਼ ਵਰਕਰਾਂ ਨੂੰ ਪਾਰਟੀ ਦੀ ਵਿਚਾਰਧਾਰਾ ਤੇ ਕਾਰਜ ਸ਼ੈਲੀ ਤੋਂ ਜਾਣੂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੇ ਸਿਖਲਾਈ ਕੈਂਪ ਸੂਬੇ ਵਿਚ ਬਦਲਾਅ ਦੀ ਕਹਾਣੀ ਲਿਖਣਗੇ | ਕ੍ਰਿਸ਼ਨ ਦੇਵ ਭੰਡਾਰੀ ਨੇ ਉੱਤਰੀ ਵਿਧਾਨ ਸਭਾ ਹਲਕੇ ਦੇ ਇਸ ਸਿਖਲਾਈ ਸੰਮੇਲਨ ਦੀ ਸਫਲਤਾ ਲਈ ਸਾਰੇ ਵਰਕਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਦੱਸਿਆ ਕਿ ਸਿਖਲਾਈ ਕੈਂਪ 'ਚ ਲਗਪਗ 300 ਜ਼ਮੀਨੀ ਤੇ ਬੂਥ ਪੱਧਰ ਦੇ ਵਰਕਰਾਂ ਨੇ ਹਿੱਸਾ ਲਿਆ ਤੇ ਸਿਖਲਾਈ ਕੈਂਪ ਨੂੰ ਸਫਲ ਬਣਾਇਆ | ਇਸ ਮÏਕੇ ਰਮਨ ਪੱਬੀ, ਰਵੀ ਮਹਿੰਦਰੂ, ਅਸ਼ੋਕ ਸਰੀਨ, ਰਾਜੇਸ਼ ਕਪੂਰ, ਵਿਕੀ ਗੁਜਰਾਲ, ਨੁਪੁਰ ਚੇਤਲੀ, ਦਵਿੰਦਰ ਕਾਲੀਆ, ਹਨੀ ਕੰਬੋਜ, ਮਨੀਸ਼ ਵਿੱਜ, ਭੁਪਿੰਦਰ ਕੁਮਾਰ, ਅਮਿੱਤ ਭਾਟੀਆ, ਕੌਂਸਲਰ ਗੁਰਦੀਪ ਭਾਟੀਆ, ਗੁਰਦੀਪ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਐਸ. ਸੀ. ਬੀ. ਸੀ. ਯੂਨੀਅਨ ਨੇ ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਵਲੋਂ ਸਮਾਂ ਨਾ ਦਿੱਤੇ ਜਾਣ ਦੀ ਕੀਤੀ ਨਿੰਦਾ ਅਗਲੀ ਖ਼ਬਰ ਕੌਂਸਲਰ ਹੈਪੀ ਨੇ ਵਾਰਡ 'ਚ ਲਗਵਾਈਆਂ ਸਟਰੀਟ ਲਾਈਟਾਂ ਤੇ ਹਾਈਮਾਸਕ ਲਾਈਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।