08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸੀਵਰੇਜ, ਗੱਡੀਆਂ ਦੀ ਖ਼ਰੀਦ ਤੇ ਹੋਰ ਮੁੱਦਿਆਂ ਨੂੰ ਲੈ ਕੇ ਨਿਗਮ ਹਾਊਸ ਦੀ ਮੀਟਿੰਗ 'ਚ ਹੰਗਾਮੇ ਦੇ ਆਸਾਰ

ਅਜੀਤ ਡੈਸਕ 30-03-2026
ਸ਼ਿਵ ਸ਼ਰਮਾ
ਜਲੰਧਰ, 29 ਮਾਰਚ-ਕਈ ਮਹੀਨੇ ਬਾਅਦ ਰੈੱਡਕਰਾਸ ਭਵਨ 'ਚ ਹੋਣ ਜਾ ਰਹੀ ਨਗਰ ਨਿਗਮ ਹਾਊਸ ਦੀ ਮੀਟਿੰਗ ਲਈ ਚਾਰੇ ਸੱਤਾਧਾਰੀ ਪਾਰਟੀ ਦੇ ਆਗੂਆਂ ਤੋਂ ਇਲਾਵਾ ਕਾਂਗਰਸ ਤੇ ਭਾਜਪਾ ਨੇ ਵੀ ਤਿਆਰੀ ਖਿੱਚ ਲਈ ਹੈ | ਮੇਅਰ ਵਨੀਤ ਧੀਰ ਨੇ ਬਜਟ ਨੂੰ ਪਾਸ ਕਰਵਾਉਣ ਲਈ ਮੀਟਿੰਗ ਸੱਦੀ ਹੈ, ਜਿਸ ਵਿਚ ਨਾ ਸਿਰਫ਼ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮਾਂ ਨੂੰ ਮਨਜ਼ੂਰੀ ਲਈ ਜਾਵੇਗੀ ਸਗੋਂ ਵਿੱਤੀ ਵਰੇ੍ਹ 2026-27 ਦਾ ਬਜਟ ਵੀ ਪਾਸ ਕਰਵਾਇਆ ਜਾਵੇਗਾ | ਮੇਅਰ ਵਨੀਤ ਧੀਰ ਵਲੋਂ ਪਹਿਲਾਂ ਹੀ ਮੀਟਿੰਗ ਦੀ ਤਿਆਰੀ ਕਰ ਲਈ ਗਈ ਹੈ ਪਰ ਦੂਜੇ ਪਾਸੇ ਅੱਜ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ ਦੀ ਅਗਵਾਈ 'ਚ ਕਾਂਗਰਸੀ ਕੌਂਸਲਰਾਂ ਵਲੋਂ ਹਾਊਸ ਦੀ ਮੀਟਿੰਗ ਲਈ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਨਗਰ ਨਿਗਮ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਕਾਂਗਰਸ ਪਾਰਟੀ ਘੇਰਨ ਦੀ ਪੂਰੀ ਤਿਆਰੀ ਕੀਤੀ ਗਈ ਹੈ | ਬੇਰੀ ਦੀ ਪ੍ਰਧਾਨਗੀ 'ਚ ਕਾਂਗਰਸੀ ਕੌਂਸਲਰਾਂ ਨੇ ਆਪਸੀ ਵਿਚਾਰ ਵਟਾਂਦਰਾ ਵੀ ਕੀਤਾ ਕਿ ਕਿਸ ਤਰ੍ਹਾਂ ਨਾਲ ਨਗਰ ਨਿਗਮ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਸੱਤਾਧਾਰੀ ਪਾਰਟੀ ਨੂੰ ਘੇਰਿਆ ਜਾਵੇ | ਕਾਂਗਰਸੀ ਕੌਂਸਲਰਾਂ ਦਾ ਕਹਿਣਾ ਸੀ ਕਿ ਜਿਨ੍ਹਾਂ ਵਾਰਡਾਂ 'ਚ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਹਨ ਉਨ੍ਹਾਂ ਵਾਰਡਾਂ 'ਚ ਵਿਕਾਸ ਦਾ ਕੋਈ ਕੰਮ ਨਹੀਂ ਕਰਵਾਇਆ ਜਾ ਰਿਹਾ, ਹਾਊਸ ਦੇ ਏਜੰਡੇ 'ਚ ਵੀ ਕਾਂਗਰਸੀ ਕੌਂਸਲਰਾਂ ਵਾਲੇ ਵਾਰਡਾਂ ਦੇ ਕੰਮ ਵੀ ਸ਼ਾਮਿਲ ਨਹੀਂ ਕੀਤੇ ਗਏ | ਆਮ ਆਦਮੀ ਪਾਰਟੀ ਸਿਰਫ਼ ਵਿਕਾਸ ਦੀਆਂ ਗੱਲਾਂ ਕਰਦੀ ਹੈ, ਪਰ ਉਨ੍ਹਾਂ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ | ਮੀਟਿੰਗ 'ਚ ਗੁਰਵਿੰਦਰ ਪਾਲ ਸਿੰਘ ਬੰਟੀ ਨੀਲਕੰਠ, ਮਹਿੰਦਰ ਸਿੰਘ ਗੁੱਲੂ, ਬਲਰਾਜ ਠਾਕੁਰ, ਸਲਿਲ ਬਾਹਰੀ, ਵਿਕਾਸ ਤਲਵਾੜ, ਊੁਮਾ ਬੇਰੀ, ਨਿਰਮਲ ਕੌਰ, ਸਰਬਜੀਤ ਕÏਰ, ਮਨਿੰਦਰ ਕÏਰ, ਹਰਪ੍ਰੀਤ ਵਾਲੀਆਂ, ਨਵਦੀਪ ਜਰੇਵਾਲ, ਨਿਰਮਲ ਕੁਮਾਰ, ਦਵਿੰਦਰ ਸ਼ਰਮਾ ਬÏਬੀ, ਦਿਨੇਸ਼ ਹੀਰ, ਜਤਿੰਦਰ ਜੋਨੀ, ਪਰਮਜੋਤ ਸਿੰਘ ਸ਼ੈਰੀ ਚੱਢਾ ਮÏਜੂਦ ਸਨ | ਓਧਰ ਨਗਰ ਨਿਗਮ ਹਾਊਸ 'ਚ ਭਾਜਪਾ ਧਿਰ ਦੇ ਆਗੂ ਮਨਜੀਤ ਸਿੰਘ ਟੀਟੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ 'ਚ ਬੁਨਿਆਦੀ ਸਹੂਲਤਾਂ ਦਾ ਬੁਰਾ ਹਾਲ ਹੈ ਤੇ ਇਸ ਬਾਰੇ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਮੁੱਦਿਆਂ ਤੇ ਕਥਿਤ ਘੁਟਾਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਲੋਕ ਹਿਤ ਦੇ ਮੁੱਦਿਆਂ ਨੂੰ ਜ਼ੋਰ ਸ਼ੋਰ ਨਾਲ ਉਠਾਏਗੀ |
ਪਿਛਲੀ ਖ਼ਬਰ 2 ਦਿਨਾਂ 'ਚ 25 ਲੱਖ ਤੋਂ ਜ਼ਿਆਦਾ ਪ੍ਰਾਪਰਟੀ ਟੈਕਸ ਦੀ ਵਸੂਲੀ ਅਗਲੀ ਖ਼ਬਰ ਐਸ. ਸੀ. ਬੀ. ਸੀ. ਯੂਨੀਅਨ ਨੇ ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਵਲੋਂ ਸਮਾਂ ਨਾ ਦਿੱਤੇ ਜਾਣ ਦੀ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।