20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਲੇਬਰ ਕੋਡਾਂ ਦੇ ਵਿਰੋਧ 'ਚ ਰੋਸ ਮੁਜ਼ਾਹਰਾ ਭਲਕੇ <br/>

ਲੇਬਰ ਕੋਡਾਂ ਦੇ ਵਿਰੋਧ 'ਚ ਕੀਤੇ ਜਾਣ ਵਾਲੇ ਮੁਜ਼ਾਹਰੇ ਬਾਰੇ ਜਾਣਕਾਰੀ ਦਿੰਦੇ ਹੋਏ ਹਰੀਮੁਨੀ ਸਿੰਘ, ਹੰਸ ਰਾਜ ਪੱਬਵਾਂ, ਰਣਜੀਤ ਸਿੰਘ ਔਲਖ ਤੇ ਰਛਪਾਲ ਸਿੰਘ ਕੈਲੇ | ਅਜੀਤ ਤਸਵੀਰ <br/> 31-03-2026
ਜਲੰਧਰ, 30 ਮਾਰਚ (ਜਸਪਾਲ ਸਿੰਘ)-ਇਫਟੂ, ਸੀ. ਟੀ. ਯੂ. ਤੇ ਏਟਕ ਸਮੇਤ ਕੇਂਦਰੀ ਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵਲੋਂ ਚਾਰ ਲੇਬਰ ਕੋਡਾਂ ਦੇ ਵਿਰੋਧ ਵਿਚ ਕਾਲਾ ਦਿਵਸ ਐਲਾਨਦਿਆਂ 1 ਅਪ੍ਰੈਲ ਨੂੰ ਪੰਜਾਬ ਭਰ 'ਚ 'ਸੰਘਰਸ਼ ਦਿਵਸ' ਮਨਾਉਣ ਦਾ ਫ਼ੈਸਲਾ ਕੀਤਾ ਹੈ | ਇਸ ਕੜੀ ਵਜੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਇਕੱਠੇ ਹੋ ਕੇ ਸ਼ਹਿਰ ਵਿਚ ਵੀ ਮੁਜ਼ਾਹਰਾ ਕੀਤਾ ਜਾਵੇਗਾ | ਇਸ ਸੰਬੰਧੀ ਫੈਸਲਾ ਮਜ਼ਦੂਰ ਆਗੂ ਹਰੀਮੁਨੀ ਸਿੰਘ ਦੀ ਪ੍ਰਧਾਨਗੀ ਹੇਠ ਟਰੇਡ ਯੂਨੀਅਨਾਂ ਦੀ ਹੋਈ ਮੀਟਿੰਗ 'ਚ ਫ਼ੈਸਲਾ ਕੀਤਾ | ਮੀਟਿੰਗ ਵਿਚ ਸੀ. ਟੀ. ਯੂ. ਦੇ ਹਰੀਮੁਨੀ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ, ਏਟਕ ਆਗੂ ਰਣਜੀਤ ਸਿੰਘ ਔਲਖ ਤੇ ਰਛਪਾਲ ਕੈਲੇ ਆਦਿ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ ਤੇ ਕੇਂਦਰ ਸਰਕਾਰ ਨੇ ਇਨ੍ਹਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ |

ਪਿਛਲੀ ਖ਼ਬਰ ਕਾਰ 'ਚ ਬੈਠਣ ਸਮੇਂ ਔਰਤ ਤੋਂ ਮੋਟਰਸਾਈਕਲ ਸਵਾਰ ਲੁਟੇਰਾ ਪਰਸ ਖੋਹ ਕੇ ਫਰਾਰ, ਲੱਖਾਂ ਦਾ ਨੁਕਸਾਨ ਗੁਰੂ ਗੋਬਿੰਦ ਸਿੰਘ ਐ... ਅਗਲੀ ਖ਼ਬਰ ਡੱਚ ਪ੍ਰਧਾਨ ਮੰਤਰੀ ਨਾਲ ਫ਼ੋਨ 'ਤੇ ਗੱਲਬਾਤ ਦੌਰਾਨ ਮੋਦੀ ਵਲੋਂ ਸ਼ਾਂਤੀ ਦੀ ਜਲਦ ਬਹਾਲੀ ਦੀ ਲੋੜ 'ਤੇ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।