20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ 5 ਨੂੰ

ਅਜੀਤ ਡੈਸਕ 31-03-2026
ਜਲੰਧਰ, 30 ਮਾਰਚ (ਹਰਵਿੰਦਰ ਸਿੰਘ ਫੁੱਲ)-ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਦੀ ਜਲੰਧਰ ਇਕਾਈ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 5 ਅਪ੍ਰੈਲ ਨੂੰ ਡਾ. ਭੀਮ ਰਾਓ ਅੰਬੇਡਕਰ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸ੍ਰੀ ਗੁਰੂ ਰਵਿਦਾਸ ਮੰਦਰ ਬਸਤੀ ਨੌ ਬਸਤੀ ਗੁਜਾ ਵਿਖੇ ਸੈਮੀਨਾਰ ਦਾ ਪੋਸਟਰ ਜਾਰੀ ਮੌਕੇ ਇਹ ਜਾਣਕਾਰੀ ਮੰਚ ਦੇ ਜ਼ਿਲ੍ਹਾ ਕੋਆਰਡੀਨੇਟਰ ਪ੍ਰੋ. ਲਾਲ ਬਹਾਦਰ ਭਾਟੀਆ ਨੇ ਦਿੰਦੇ ਹੋਏ ਦੱਸਿਆ ਕਿ ਇਹ ਸੈਮੀਨਾਰ 10 ਤੋਂ 2 ਵਜੇ ਤੱਕ ਹੋਵੇਗਾ | ਇਸ ਮੌਕੇ ਸਭਾ ਦੇ ਪ੍ਰਧਾਨ ਤਿਲਕ ਰਾਜ ਮੀਨੀਆ, ਜਨਰਲ ਸਕੱਤਰ ਉੱਤਮ ਸਾਰੰਗਲ,ਸੌਰਵ ਯਾਦਵ, ਸੁੱਚਾ ਰਾਮ ਸਾਰੰਗਲ, ਵਿੱਕੀ ਖਿੰਦਰ ਸੈਕਟਰੀ, ਪਿ੍ੰਸ ਖਿੰਦਰ ਵਲੋਂ ਇਸ ਸੈਮੀਨਾਰ ਵਿਚ ਵਧ ਚੜ੍ਹ ਕੇ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ |
ਪਿਛਲੀ ਖ਼ਬਰ ਗੁਰਦੁਆਰਾ ਦੋਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਮਿੱਠਾਪੁਰ ਦੇ ਹਾਕੀ ਟੂਰਨਾਮੈਂਟ 'ਚੋਂ ਮਿੱਠਾਪੁਰ ਤੇ ਚਚਰਾੜੀ ਬਣੇ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।