20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਗੁਰਦੁਆਰਾ ਦੋਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ

ਅਜੀਤ ਡੈਸਕ 31-03-2026
ਜਲੰਧਰ, 30 ਮਾਰਚ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਦੋਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ 386ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ | ਇਸ ਮੌਕੇ ਸਜਾਏ ਦੀਵਾਨ 'ਚ ਭਾਈ ਨਰਿੰਦਰ ਸਿੰਘ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ) ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ ਤੇ ਭਾਈ ਗੁਰਪਾਲ ਸਿੰਘ ਨੇ ਰਾਗੀ ਜਥਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮੱਖਣ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਲਗਪਗ 36 ਸਾਲਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮਿ੍ਤਪਾਲ ਸਿੰਘ ਭਾਟੀਆ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਮਠਾਰੂ, ਮਲਕੀਤ ਸਿੰਘ, ਬੀਬੀ ਸੁਰਿੰਦਰ ਕੌਰ, ਪਰਮਿੰਦਰ ਕੌਰ ਤੇ ਹਰਜਿੰਦਰ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਹਰਦੀਪ ਸਿੰਘ ਗੋਲਡੀ ਵਲੋਂ ਲੰਗਰ ਹਾਲ 'ਚ ਲਿਫਟ ਲਗਾਉਣ ਲਈ 18.5 ਲੱਖ ਦੀ ਰਾਸ਼ੀ ਭੇਟ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ 5 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।