20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਮੁੱਖ ਮੰਤਰੀ ਵਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਉਦਘਾਟਨ 6 ਨੂੰ ਕੀਤਾ ਜਾਵੇਗਾ-ਡਾ. ਪੁਸ਼ਪਿੰਦਰ ਸਿੰਘ ਗਿੱਲ

ਅਜੀਤ ਡੈਸਕ 31-03-2026
ਜਲੰਧਰ, 30 ਮਾਰਚ (ਡਾ. ਜਤਿੰਦਰ ਸਾਬੀ)-ਪੰਜਾਬ ਦੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਬਣੀ ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਰਸਮੀ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਵਲੋਂ 6 ਅਪ੍ਰੈਲ ਨੂੰ ਕੀਤਾ ਜਾਵੇਗਾ | ਇਹ ਜਾਣਕਾਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵਲੋਂ 'ਅਜੀਤ' ਨਾਲ ਇਕ ਖਾਸ ਮੁਲਾਕਾਤ ਦੌਰਾਨ ਦਿੱਤੀ ਗਈ | ਉਨ੍ਹਾਂ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਨੂੰ ਅਤਿ ਅਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤੇ ਜਲਦੀ ਹੀ ਯੂਨੀਨਰਸਿਟੀ ਵਲੋਂ ਖੇਡ ਵਿੰਗ ਵੀ ਸਥਾਪਿਤ ਕੀਤੇ ਜਾਣਗੇ ਤੇ ਕੋਚਾਂ ਦੀ ਭਰਤੀ ਵੀ ਕੀਤੀ ਜਾਵੇਗਾ ਤੇ ਇਸ ਦੇ ਨਾਲ ਸੂਬੇ 'ਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਵਿਸ਼ੇਸ਼ ਵਿਉਂਤਬੰਦੀ ਵੀ ਕੀਤੀ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਯੂਨੀਵਰਸਿਟੀ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ | ਇਸ ਦੇ ਅਧੀਨ ਆਉਂਦੇ ਕਾਲਜਾਂ ਨੂੰ ਵੀ ਉਨ੍ਹਾਂ ਦੀ ਮੰਗ ਅਨੁਸਾਰ ਖੇਡ ਗ੍ਰਾਂਟਾ ਦਿੱਤੀਆਂ ਗਈਆਂ ਤੇ ਇਨ੍ਹਾਂ ਨੂੰ ਵੀ ਅਤਿ ਅਧੁਨਿਕ ਖੇਡ ਸਹੂਲਤਾਂ ਨਾਲ ਲੈੈਸ ਕੀਤਾ ਜਾ ਰਿਹਾ ਤੇ ਇਸ 'ਤੇ ਕੰਮ ਚਲ ਰਿਹਾ ਹੈ | ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ 50 ਦਿਨ ਹੀ ਅਹੁਦਾ ਸੰਭਾਲੇ ਹੋਏ ਹਨ ਤੇ ਯੂਨੀਵਰਸਿਟੀ ਨੇ ਕਿਹੜੇ ਹੋਰ ਨਵੇਂ ਕੋਰਸ ਸ਼ੁਰੂ ਕਰਨੇ ਹਨ ਉਸ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ | ਇਸ ਵੇਲੇ ਮਹਾਰਾਜ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਨੇ ਪੀ. ਐਚ. ਡੀ. ਇਨ ਸਪੋਰਟਸ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਤੇ ਜਲਦੀ ਹੀ ਇਸ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਇਸ ਦੇ ਦਾਖਲੇ ਲਈ ਸਾਰੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ | ਗਿੱਲ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਸਪੋਰਟਸ ਯੂਨੀਵਰਸਿਟੀ ਵਲੋਂ ਆਪਣਾ ਵੱਡੇ ਖੇਡ ਢਾਂਚਾ ਉਸਾਰ ਤੇ ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਪ੍ਰਾਪਰਟੀ ਟੈਕਸ ਵਿਭਾਗ ਨੇ 40 ਲੱਖ ਦੀ ਕੀਤੀ ਵਸੂਲੀ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।