20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਦੁਸਾਂਝ ਕਲਾਂ ਦੇ ਪ੍ਰਾਇਮਰੀ ਸਕੂਲ ਨਵੀਂ ਆਬਾਦੀ ਵਲੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਈਕਲ ਦੇ ਕੇ ਕੀਤਾ ਸਨਮਾਨਿਤ

ਅਜੀਤ ਡੈਸਕ 31-03-2026
ਦੁਸਾਂਝ ਕਲਾਂ, 30 ਮਾਰਚ (ਰਾਮ ਪ੍ਰਕਾਸ਼ ਟੋਨੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਵੀਂ ਆਬਾਦੀ ਪਿੰਡ ਦੁਸਾਂਝ ਕਲਾਂ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਹਿਣ ਕਾਰਨ ਸਕੂਲ ਪ੍ਰਬੰਧਕਾਂ ਵਲੋਂ ਇਕ ਵਿਸ਼ੇਸ਼ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਪੰਜਵੀਂ ਜਮਾਤ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਅਮਿ੍ੰਤ ਪਾਲ ਹੈਪੀ ਪੁਰਤਗਾਲ, ਸੁਦੇਸ਼ ਕੁਮਾਰ ਇੰਗਲੈਂਡ, ਮਨਦੀਪ ਇਟਲੀ, ਅਮਰੀਸ਼ ਸਪੇਨ, ਜਗਦੀਸ਼ ਪੁਰਤਗਾਲ, ਲੱਕੀ ਪੁਰਤਗਾਲ, ਹਰਜਿੰਦਰ ਜਰਮਨ ਵਲੋਂ ਸਾਈਕਲ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਤਰਸੇਮ ਸਿੰਘ ਕਨੇਡਾ ਵਲੋਂ ਸਕੂਲ ਦੀ ਇਕ ਅਧਿਆਪਕਾ ਨੂੰ ਤਨਖਾਹ ਦੇਣ ਦਾ ਵੀ ਵਾਅਦਾ ਕੀਤਾ | ਇਸ ਸਮੇਂ ਸਕੂਲ ਦੇ ਸਟਾਫ ਵਲੋਂ ਆਏ ਹੋਏ ਪਤਵੰਤਿਆਂ ਸੱਜਣਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਮੁਖੀ ਕੁਲਵਿੰਦਰ ਕੌਰ ਨੇ ਦਾਨੀ ਸੱਜਣਾਂ ਦਾ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਸਰਪੰਚ ਨਿਰਮਲ ਕੁਮਾਰ ਨੇ ਦੱਸਿਆ ਕਿ ਸਕੂਲ ਦੀ ਬੇਹਤਰੀ ਵਾਸਤੇ ਐੱਨ. ਆਰ. ਆਈਜ਼ ਵੀਰਾਂ ਵਲੋਂ ਮਾਲੀ ਸਹਾਇਤਾ ਦੇਣ ਲਈ ਧੰਨਵਾਦ ਕੀਤਾ ਅਤੇ ਅੱਗੋਂ ਤੋਂ ਵੀ ਸਹਿਯੋਗ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸਕੂਲ ਮੁਖੀ ਕੁਲਵਿੰਦਰ ਕੌਰ, ਸਰਪੰਚ ਨਿਰਮਲ ਕੁਮਾਰ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਕੌਰ, ਸੁਖਵਿੰਦਰ ਕੌਰ, ਚੈਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਸੁਨੀਤਾ ਕੁਮਾਰੀ, ਪੰਚ ਤਨੀਸ਼ਾ ਮਾਹੀ, ਸੀ. ਐੱਸ. ਟੀ ਸੁਖਵਿੰਦਰ ਸਿੰਘ, ਡਾ. ਰਣਜੀਤ ਰਾਣਾ ਸਵੀਡਨ, ਹਰਮੇਸ਼ ਵਿਰਦੀ, ਜਗਤਾਰ ਸਿੰਘ, ਰਾਮ ਨਾਥ, ਪੰਚ ਅਮਨਦੀਪ, ਮਾ. ਰਣਜੀਤ ਸਿੰਘ ਤੋਂ ਇਲਾਵਾਂ ਬੱਚਿਆਂ ਦੇ ਮਾਪੇ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਮੂਹ ਮੈਂਬਰ ਆਦਿ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਮਾ. ਰਣਜੀਤ ਸਿੰਘ ਨੇ ਨਿਭਾਈ |
ਪਿਛਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਅਕੈਡਮੀ ਕਮਾਲਪੁਰ ਦੀ ਪੰਜਾਬੀ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸੈਕਟਰ ਹੈੱਡਕੁਆਰਟਰ ਬੀ.ਐਸ.ਐਫ. ਫਿਰੋਜ਼ਪੁਰ ਵਿਖੇ ਸੇਵਾ ਮੁਕਤ ਬੀ.ਐਸ.ਐਫ. ਦੇ ਜਵਾਨਾਂ ਅਤੇ ਵਿਧਵਾਵਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।