20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਰੇਨਬੋ ਪਬਲਿਕ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ <br/>

ਅਜੀਤ ਡੈਸਕ 31-03-2026
ਆਦਮਪੁਰ, 30 ਮਾਰਚ (ਰਮਨ ਦਵੇਸਰ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਪੰਜਵੀਂ ਜਮਾਤ ਦਾ ਨਤੀਜਾ ਘੋਸ਼ੀਤ ਕੀਤਾ | ਜਿਸ 'ਚ ਰੇਨਬੋ ਪਬਲਿਕ ਸਕੂਲ ਸਤੋਵਾਲੀ (ਆਦਮਪੁਰ) ਦਾ ਨਤੀਜਾ 100 ਫੀਸਦੀ ਰਿਹਾ | ਪਿ੍ੰਸੀਪਲ ਜੋਧ ਸਿੰਘ ਡੋਗਰਾ ਨੇ ਦੱਸਿਆ ਕਿ ਸਾਡੇ ਸਕੂਲ ਦੇ 47 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਮਾਤ 'ਚੋਂ ਦਵਿਜ, ਹਰਲੀਨ ਬਸਰਾ, ਸੁਖਮਨ ਕੌਰ ਨੇ 100 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਦੀਸ਼ਕਾ ਕੁਮਾਰੀ ਨੇ 99.28 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਗੁਰਜੱਸ ਰਾਮ, ਜੇਸਮੀਨ ਕੌਰ ਨੇ 98.8 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਂਅ ਰੌਸਨ ਕੀਤਾ | ਸਕੂਲ ਦੇ ਚੇਅਰਮੈਨ ਅਨਿਲ ਕੁਮਾਰ ਸਰਮਾ ਤੇ ਪਿ੍ੰਸੀਪਲ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਰੇਨਬੋ ਪਬਲਿਕ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਸਕੂਲ ਪ੍ਰਸ਼ਾਸਨ ਤੇ ਸਟਾਫ ਦੀ ਕੜੀ ਮਿਹਨਤ ਸਦਕਾਂ ਹੀ ਵਿਦਿਆਰਥੀ ਦੂਸਰੀਆਂ ਗਤੀਵਿਧੀਆਂ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ |

ਪਿਛਲੀ ਖ਼ਬਰ ਭਾਰਤ ਰਾਸ਼ਟਰ ਡੈਮੋਕ੍ਰੈਟਿਕ ਪਾਰਟੀ ਦਲਿਤਾਂ ਨਾਲ ਧੱਕਾ ਬਰਦਾਸ਼ਤ ਨਹੀਂ ਕਰੇਗੀ-ਐਡਵੋਕੇਟ ਬਲਦੀਪ ਕੁਮਾਰ <br/> ਅਗਲੀ ਖ਼ਬਰ ਮਾਣਕਪੁਰ ਵਿਖੇ ਬਾਬਾ ਮੀਰ ਬਖਸ਼ੀ ਰਾਮ ਦੀ ਯਾਦ 'ਚ ਮੇਲਾ 2 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।