29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

11 ਨੂੰ ਸਜਾਏ ਜਾ ਰਹੇ ਅੰਮਿ੍ਤ ਵੇਲਾ ਨਗਰ ਕੀਰਤਨ ਸੰਬੰਧੀ ਹੋਈ ਇਕੱਤਰਤਾ <br/>

ਅਜੀਤ ਡੈਸਕ 01-04-2026
ਜਲੰਧਰ, 31 ਮਾਰਚ (ਐੱਮ.ਐੱਸ. ਲੋਹੀਆ)-ਖ਼ਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਅੰਮਿ੍ਤਵੇਲਾ ਨਗਰ ਕੀਰਤਨ ਸੰਬੰਧੀ ਜਲੰਧਰ ਦੀਆਂ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ, ਧਾਰਮਿਕ ਅਤੇ ਵਪਾਰਿਕ ਜਥੇਬੰਦੀਆਂ ਦੀ ਇਕ ਅਹਿਮ ਇਕੱਤਰਤਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਲੰਮਾ ਪਿੰਡ ਵਿਖੇ ਹੋਈ | ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਇਹ ਨਗਰ ਕੀਰਤਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਤੋਂ 11 ਅਪ੍ਰੈਲ ਦਿਨ ਸਨਿਚਰਵਾਰ ਨੂੰ ਸਵੇਰੇ 5 ਵਜੇ ਅਰੰਭ ਹੋਵੇਗਾ | ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ 'ਚ ਸੰਗਤ ਪਾਲਕੀ ਸਾਹਿਬ ਦੇ ਨਾਲ ਭਾਈ ਕੁਲਵਿੰਦਰ ਸਿੰਘ ਜੀ (ਖਰੜ ਵਾਲੇ) 'ਆਸਾ ਜੀ ਦੀ ਵਾਰ' ਨਾਲ ਹਰ ਜੱਸ ਦੀ ਸ਼ੁਰੂਆਤ ਕਰਨਗੇ ਅਤੇ ਸਾਰੇ ਰਸਤੇ ਅਲਾਹੀ ਬਾਣੀ ਸਰਵਣ ਕਰਦੀ ਹੋਈ ਨਾਲ ਪੈਦਲ ਚੱਲੇਗੀ | ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ ਨਗਰ ਕੀਰਤਨ ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜ ਪੀਰ, ਖਿੰਗਰਾਂ ਗੇਟ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਜੇਲ੍ਹ ਰੋਡ, ਜੋਤੀ ਚੌਕ, ਰੈਣਕ ਬਾਜ਼ਾਰ, ਮਿਲਾਪ ਚੌਕ ਤੋਂ ਹੁੰਦੇ ਹੋਏ ਸਵੇਰੇ 8 ਵਜੇ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਵੇਗਾ, ਜਿੱਥੇ ਸੰਗਤ ਦਾ ਫੁੱਲਾਂ ਦੀ ਵਰਖ਼ਾ ਨਾਲ ਸਵਾਗਤ ਕੀਤਾ ਜਾਵੇਗਾ ਅਤੇ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਏਗਾ | ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਇਸ ਅੰਮਿ੍ਤ ਵੇਲਾ ਨਗਰ ਕੀਰਤਨ 'ਚ ਪਰਿਵਾਰਾਂ ਸਹਿਤ ਸ਼ਾਮਿਲ ਹੋ ਕੇ ਗੁਰੂ ਸਾਹਿਬ ਦੀਆਂ ਬਖਸ਼ੀਸ਼ਾਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ | ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਪਰਮਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਦਸਮੇਸ਼ ਨਗਰ, ਜੋਗਾ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਲੰਬਾ ਪਿੰਡ, ਹਰਜਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੀਨਿਊ, ਅਜੀਤ ਸਿੰਘ ਮੁੱਖ ਸੇਵਾਦਾਰ ਨਿਊ ਸੰਤੋਖਪੁਰਾ, ਤੇਜਬੀਰ ਸਿੰਘ ਬਾਂਸਲ ਮੁੱਖ ਸੇਵਾਦਾਰ ਗੁਰਦੁਆਰਾ ਭਾਈ ਲਾਲੋ ਜੀ, ਗੁਰਨਾਮ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਅਜੀਤ ਨਗਰ, ਸਤਨਾਮ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਰਾਮਗੜ੍ਹੀਆ, ਗੁਰਮੀਤ ਸਿੰਘ ਬਿੱਟੂ ਜਨਰਲ ਸਕੱਤਰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਦਿਲਬਾਗ ਸਿੰਘ ਪ੍ਰੀਤ ਨਗਰ, ਨਵਦੀਪ ਸਿੰਘ ਗੁਲਾਟੀ ਅਮਨ ਨਗਰ, ਜਸਵੰਤ ਸਿੰਘ, ਕਸ਼ਮੀਰ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ, ਬਹਾਦਰ ਸਿੰਘ, ਸੁੱਚਾ ਸਿੰਘ, ਉਪਕਾਰ ਸਿੰਘ, ਤਲਵਿੰਦਰ ਸਿੰਘ, ਹਰਵਿੰਦਰ ਸਿੰਘ ਮੱਖਣ, ਜਹਿਜੋਤ ਸਿੰਘ, ਅਨਮੋਲ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਿਰ ਸਨ |

ਪਿਛਲੀ ਖ਼ਬਰ ਸਟੇਟ ਐਵਾਰਡੀ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਦਾ ਸੇਵਾ ਮੁਕਤੀ 'ਤੇ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਪਠਾਨਕੋਟ ਚੌਕ ਫਲਾਈਓਵਰ ਹੇਠਾਂ ਗਲੀ-ਸੜੀ ਹਾਲਤ 'ਚ ਮਿਲੀ ਅਣਪਛਾਤੀ ਲਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।