09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੰਦ ਪਏ ਘਰ 'ਚੋਂ ਮੋਟਰਸਾਈਕਲ ਚੋਰੀ

ਅਜੀਤ ਡੈਸਕ 04-04-2026
ਗੁਰਾਇਆ, 3 ਅਪ੍ਰੈਲ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਢੰਡਾ ਵਿਖੇ ਇਕ ਘਰ ਦਾ ਦਰਵਾਜ਼ਾ ਤੋੜ ਕੇ ਮੋਟਰਸਾਈਕਲ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਅਹਿਸਾਨ ਪੁੱਤਰ ਸਮਾਜੂਦੀਨ, ਵਾਸੀ ਉੱਤਰ ਪ੍ਰਦੇਸ਼ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਪਿੰਡ ਢੰਡਾ ਵਿਖੇ ਰਹਿ ਰਿਹਾ ਹੈ | ਉਸ ਨੇ ਦੱਸਿਆ ਕਿ ਉਹ ਆਪਣੇ ਘਰ ਤੋਂ ਬਾਹਰ ਗਿਆ ਹੋਇਆ ਸੀ | ਇਸ ਦੌਰਾਨ ਵੀਰਵਾਰ ਦੀ ਰਾਤ ਨੂੰ ਅਣਪਛਾਤੇ ਚੋਰ ਉਸ ਦੇ ਘਰ ਵਿਚ ਦਾਖਲ ਹੋ ਗਏ ਤੇ ਦਰਵਾਜ਼ਾ ਤੋੜ ਕੇ ਉਸ ਦਾ ਮੋਟਰਸਾਈਕਲ ਚੋਰੀ ਕਰ ਕੇ ਲੈ ਗਏ | ਉਸ ਦੱਸਿਆ ਕਿ ਕਰੀਬ 40 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ |
ਪਿਛਲੀ ਖ਼ਬਰ ਬੇਅਦਬੀ ਕਰਵਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਨਾ ਕੀਤੇ ਜਾਣ ਦੇ ਵਿਰੋਧ 'ਚ ਜਥੇਬੰਦੀਆਂ ਨੇ ਕਰਵਾਇਆ ਸ਼ਹਿਰ ਬੰਦ ਅਗਲੀ ਖ਼ਬਰ ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਪਤਨੀ ਤੇ ਸੱਸ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।