08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅੰਮਿ੍ਤ ਅਭਿਲਾਖੀ ਮਾਰਚ ਸੰਬੰਧੀ ਮੀਟਿੰਗ

ਅਜੀਤ ਡੈਸਕ 04-04-2026
ਅੱਪਰਾ, 3 ਅਪ੍ਰੈਲ (ਦਲਵਿੰਦਰ ਸਿੰਘ ਅੱਪਰਾ)-ਗੁਰਮਤਿ ਪ੍ਰਚਾਰ ਮਿਸ਼ਨ ਅੱਪਰਾ ਦੀ ਵਿਸ਼ੇਸ਼ ਮੀਟਿੰਗ ਅੱਪਰਾ ਵਿਖੇ ਹੋਈ | ਇਸ ਮੌਕੇ ਹਾਜ਼ਰ ਮੈਂਬਰਾਂ ਵਲੋਂ 26 ਅਪ੍ਰੈਲ ਐਤਵਾਰ ਨੂੰ ਸਜਾਏ ਜਾ ਰਹੇ ਅੰਮਿ੍ਤ ਅਿਾਭਲਾਖੀ ਮਾਰਚ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਖਾਲਸਾ ਸਿਰਜਣਾ ਦਿਵਸ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਅਭਿਲਾਖੀ ਮਾਰਚ 26 ਅਪ੍ਰੈਲ ਨੂੰ ਸਵੇਰੇ 7 ਵਜੇ ਗੁਰਦੁਆਰਾ ਸਿੰਘ ਸਭਾ ਅੱਪਰਾ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ | ਇਸ ਮੌਕੇ ਅੰਮਿ੍ਤ ਛਕਣ ਦੇ ਚਾਹਵਾਨ ਪ੍ਰਾਣੀਆਂ ਨੂੰ ਜਥੇ ਦੇ ਰੂਪ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖੰਡੇ ਬਾਟੇ ਦੀ ਪਾਹੁਲ ਛਕਾਉਣ ਲਈ ਲਿਜਾਇਆ ਜਾਵੇਗਾ | ਮੀਟਿੰਗ 'ਚ ਇਸ ਸੰਬੰਧੀ ਰੂਪ ਰੇਖਾ ਤਿਆਰ ਕੀਤੀ ਗਈ |
ਪਿਛਲੀ ਖ਼ਬਰ ਸਮਾਜ ਸੇਵੀ ਗੁਰਜਿੰਦਰ ਸਿੰਘ ਵਲੋਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਭੇਟ ਅਗਲੀ ਖ਼ਬਰ ਕਿਸ਼ਨਗੜ੍ਹ ਚੌਕ 'ਚ ਟ੍ਰੈਫਿਕ ਲਾਈਟਾਂ ਲਗਾਉਣ ਦਾ ਕੰਮ ਇਲਾਕਾ ਵਾਸੀਆਂ ਦੇ ਯਤਨਾਂ ਸਦਕਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।