16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਜੰਡੂਸਿੰਘਾ ਮਾਰਕਿਟ 'ਚ ਡਿਵਾਈਡਰ 'ਤੇ ਚੜਿ੍ਹਆ ਟਰੱਕ <br/>

ਅਜੀਤ ਡੈਸਕ 06-04-2026
ਚੁਗਿੱਟੀ/ਜੰਡੂਸਿੰਘਾ, 5 ਅਪ੍ਰੈਲ (ਨਰਿੰਦਰ ਲਾਗੂ)- ਜਲੰਧਰ-ਹੁਸ਼ਿਆਰਪੁਰ ਮਾਰਗ 'ਤੇ ਸਥਿਤ ਪਿੰਡ ਜੰਡੂਸਿੰਘਾ ਵਿਖੇ ਬੀਤੀ ਦੇਰ ਰਾਤ ਧੋਗੜੀ ਵਾਲੇ ਮੋੜ ਦੇ ਨਜ਼ਦੀਕ ਰੇਤ ਨਾਲ ਭਰਿਆ ਇਕ ਟਰੱਕ ਅਚਾਨਕ ਸੜਕ ਦੇ ਡਿਵਾਈਡਰ 'ਤੇ ਚੜ੍ਹ ਗਿਆ | ਹਾਦਸੇ ਦੌਰਾਨ ਟਰੱਕ ਚਾਲਕ ਦਾ ਵਾਲ-ਵਾਲ ਬਚਾਅ ਹੋ ਗਿਆ, ਪਰ ਟਰੱਕ ਦਾ ਹੇਠਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਘਟਨਾ ਸੰਬੰਧੀ ਇਤਲਾਹ ਮਿਲਣ ਮਗਰੋਂ ਮੌਕੇ 'ਤੇ ਸਮੇਤ ਪੁਲਿਸ ਪਾਰਟੀ ਪਹੁੰਚੇ ਚੌਕੀ ਜੰਡੂਸਿੰਘਾ ਦੇ ਇੰਚਾਰਜ ਏ.ਐਸ.ਆਈ. ਕੁਲਦੀਪ ਕੁਮਾਰ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ | ਪੁਲਿਸ ਮੁਤਾਬਿਕ ਟਰੱਕ ਚਾਲਕ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਭਾਗ ਸਿੰਘ ਵਾਸੀ ਜਹਰਲੋਗ, ਤਹਿਸੀਲ ਭੋਰੰਜ, ਹਮੀਰਪੁਰ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਕੁਲਦੀਪ ਕੁਮਾਰ ਨੇ ਦੱਸਿਆ ਕਿ ਉਕਤ ਟਰੱਕ 'ਚ ਰੇਤ ਭਰ ਕੇ ਜਲੰਧਰ ਵੱਲ ਨੂੰ ਵਾਪਸ ਜਾ ਰਿਹਾ ਸੀ ਕਿ ਇਸੇ ਦੌਰਾਨ ਜਦੋਂ ਉਹ ਜੰਡੂਸਿੰਘਾ ਮਾਰਕੀਟ 'ਚ ਪਹੁੰਚਿਆ ਤਾਂ ਸੰਤੁਲਨ ਵਿਗੜ ਜਾਣ ਕਾਰਨ ਉਸਦਾ ਟਰੱਕ ਡਿਵਾਈਡਰ 'ਤੇ ਚੜ੍ਹ ਗਿਆ | ਉਨ੍ਹਾਂ ਕਿਹਾ ਕਿ ਹਾਦਸੇ 'ਚ ਜਾਨੀ ਨੁਕਸਾਨ ਨਹੀਂ, ਪਰ ਟਰੱਕ ਦਾ ਕਾਫੀ ਨੁਕਸਾਨ ਹੋ ਗਿਆ | ਉਨ੍ਹਾਂ ਆਖਿਆ ਕਿ ਪੁਲਿਸ ਵਲੋਂ ਮੁਸ਼ੱਕਤ ਕਰਦੇ ਹੋਏ ਟਰੱਕ ਨੂੰ ਸੜਕ 'ਚੋਂ ਹਟਾ ਦਿੱਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਸਮੇਂ ਟਰੱਕ ਚਾਲਕ ਨਸ਼ੇ ਦੀ ਹਾਲਤ 'ਚ ਸੀ |
ਲੋਕਾਂ ਵਲੋਂ ਡਿਵਾਈਡਰ ਦੇ ਕੱਟ 'ਤੇ ਲਾਲ ਲਾਈਟ ਲਗਾਉਣ ਦੀ ਮੰਗ
ਮੌਕੇ 'ਤੇ ਗੱਲਬਾਤ ਕਰਦਿਆਂ ਉਕਤ ਪਿੰਡ ਦੇ ਸਾਬਕਾ ਸਰਪੰਚ ਰਣਜੀਤ ਸਿੰਘ ਮੱਲ੍ਹੀ ਤੇ ਹੋਰ ਲੋਕਾਂ ਨੇ ਦੱਸਿਆ ਕਿ ਉਕਤ ਥਾਂ 'ਤੇ ਇਸ ਤੋਂ ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ | ਉਨ੍ਹਾਂ ਨੇ ਸੰਬੰਧਿਤ ਮਹਿਕਮੇ ਦੇ ਅਧਿਕਾਰੀਆਂ ਪ੍ਰਤੀ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਉਕਤ ਮਾਰਕੀਟ 'ਚ ਬਣਾਏ ਡਿਵਾਈਡਰ 'ਚੋਂ ਪਿੰਡ ਧੋਗੜੀ ਵੱਲ ਨੂੰ ਕੱਟ ਦਿੱਤਾ ਗਿਆ ਹੈ ਜੋ ਕਿ ਸਹੀ ਨਹੀਂ ਹੈ | ਉਨ੍ਹਾਂ ਨੇ ਕਿਹਾ ਕਿ ਕੱਟ 'ਤੇ ਕੋਈ ਚਿਤਾਵਨੀ ਲਾਈਟ ਜਾਂ ਬੋਰਡ ਨਹੀਂ ਲਗਾਇਆ ਗਿਆ ਜਿਸ ਕਾਰਨ ਹੁਸ਼ਿਆਰਪੁਰ ਵਲੋਂ ਤੇਜ਼ ਗਤੀ ਨਾਲ ਆ ਰਹੇ ਵਾਹਨ ਚਾਲਕਾਂ ਨੂੰ ਸੜਕ ਦਾ ਭੁਲੇਖਾ ਲੱਗ ਜਾਂਦਾ ਹੈ | ਜਿਸ ਕਾਰਨ ਆਏ ਦਿਨ ਹਾਦਸੇ ਹੋ ਰਹੇ ਹਨ | ਉਨ੍ਹਾਂ ਵਲੋਂ ਪ੍ਰਸ਼ਾਸਨ ਨੂੰ ਉਕਤ ਥਾਂ ਲਾਲ ਲਾਈਟਾਂ ਲਗਾਉਣ ਦੀ ਅਪੀਲ ਕੀਤੀ ਗਈ ਹੈ ਜਿਸ ਨੂੰ ਦੇਖਦੇ ਹੋਏ ਭਵਿੱਖ 'ਚ ਹਾਦਸਿਆਂ ਤੋਂ ਬਚਾਅ ਹੋ ਸਕੇ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਕੱਲ੍ਹ ਅਗਲੀ ਖ਼ਬਰ ਮਾਂ ਭਾਰਤੀ ਸੇਵਾ ਸੰਘ ਵਲੋਂ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਕਰਵਾਈ ਬਾਲਾਜੀ ਦੀ ਚੌਂਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।