16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਾਬਾ ਭੂਮੀਆ ਜੀ ਦੇ ਸਥਾਨ 'ਤੇ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 06-04-2026
ਜੰਡਿਆਲਾ ਮੰਜਕੀ, 5 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਦੇ ਪ੍ਰਸਿੱਧ ਇਤਿਹਾਸਿਕ ਸਥਾਨ ਗੁਰਦੁਆਰਾ ਬਾਬਾ ਭੂਮੀਆ ਜੀ ਥਾਬਲਕੇ ਰੋਡ ਵਿਚ ਸਾਲਾਨਾ ਜੋੜ ਮੇਲਾ ਕਰਵਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਤੇ ਸਮੂਹ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰਵਾਏ ਗਏ | ਜੋੜ ਮੇਲੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭੋਗ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਇਲਾਹੀ ਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਵੀਸ਼ਰ ਭਾਈ ਸੁਖਵਿੰਦਰ ਸਿੰਘ ਮੋਮੀ ਅਤੇ ਢਾਡੀ ਭਾਈ ਸਤਨਾਮ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਆਈਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਪ੍ਰਬੰਧਕਾਂ ਵਲੋਂ ਸਹਿਯੋਗੀਆਂ ਤੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਲਖਵੀਰ ਸਿੰਘ, ਸਕੱਤਰ ਪ੍ਰੋਫੈਸਰ ਬਲਜਿੰਦਰ ਸਿੰਘ, ਮਾਸਟਰ ਸੁਖਜੀਤ ਸਿੰਘ, ਮੱਖਣ ਪੱਲਣ ਚੇਅਰਮੈਨ ਸੈਣ ਸਮਾਜ ਵੈਲਫੇਅਰ ਬੋਰਡ ਪੰਜਾਬ, ਗੁਰਮੀਤ ਸਿੰਘ, ਜਗਮੋਹਣ ਸਿੰਘ, ਇਕਬਾਲ ਸਿੰਘ, ਕੁਲਜੀਤ ਸਿੰਘ,ਨਵਪ੍ਰੀਤ ਸਿੰਘ ਆਦਿ ਪ੍ਰਬੰਧਕ ਤੇ ਭਾਰੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਨਿਰੰਜਨ ਦਾਸ ਬੱਲਾਂ ਵਾਲੇ ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਦੇ ਦਫ਼ਤਰ ਪੁੱਜੇ ਅਗਲੀ ਖ਼ਬਰ ਭਾਜਪਾ ਕੇਂਦਰ ਸਰਕਾਰ ਦਾ ਲਾਭ ਹਰ ਘਰ ਤੱਕ ਪਹੁੰਚਾਉਣ 'ਚ ਐਸ. ਆਈ. ਆਰ. ਲਾਭਕਾਰੀ ਹੋਵੇਗੀ-ਨਿਰਮਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।