17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਡੀ. ਸੀ. ਦਫਤਰ ਦੇ ਬਾਹਰ ਧਰਨਾ ਅੱਜ-ਲੋਹਗੜ੍ਹ

ਅਜੀਤ ਡੈਸਕ 06-04-2026
ਮਹਿਤਪੁਰ, 5 ਅਪ੍ਰੈਲ (ਲਖਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਲੋਹਗੜ੍ਹ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 6 ਅਪ੍ਰੈਲ ਨੂੰ ਜਲੰਧਰ ਡੀ. ਸੀ. ਦਫਤਰ ਬਾਹਰ ਮੋਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਖੇਤੀ ਹੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ | ਦੂਜਾ ਪੰਜਾਬ ਦਰਿਆਵਾਂ ਦੀ ਧਰਤੀ ਵੀ ਹੈ ਪਰ ਫਿਰ ਦੀ ਸਭ ਕੁਝ ਹੋਣ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਵਿਚ ਹੈ | ਉਨ੍ਹਾਂ ਨੇ ਕਿਹਾ ਕਿ ਅਸੀਂ ਅਮਰੀਕਾ ਨਾਲ ਹੋਇਆ ਟ੍ਰੇਡਿੰਗ ਡੀਲ ਦਾ ਵਿਰੋਧ ਕਰਦੇ ਹਾਂ ਮਨਰੇਗਾ ਨੂੰ ਕੰਮ ਘੱਟ ਮਿਲ ਰਿਹਾ ਹੈ, ਕੇਂਦਰ ਸਰਕਾਰ ਨੇ ਸਾਡੇ ਤੇ ਕਾਨੂੰਨ ਥੋਪੇ ਹਨ, ਜਿਸ ਕਰਕੇ ਵਿਰੋਧ ਵਿਚ ਡੀ. ਸੀ. ਦਫਤਰ ਅੱਗੇ ਵੱਧ ਤੋਂ ਵੱਧ ਇਕੱਠ ਕਰਕੇ ਰੋਸ ਪ੍ਰਦਰਸ਼ਨ ਕਰਾਂਗੇ |
ਪਿਛਲੀ ਖ਼ਬਰ ਈਸਟਰ ਦੇ ਸੰਬੰਧ 'ਚ ਓਪਨ ਡੋਰ ਚਰਚ ਖੋਜੇਵਾਲਾ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਦੇਹਰਾ ਬਾਬਾ ਸੈਣਿ ਭਗਤ ਜੀ ਪ੍ਰਤਾਬਪੁਰਾ ਵਿਖੇ ਵਿਸਾਖੀ ਦਾ ਤਿਉਹਾਰ 12 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।