13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸੇਠ ਰਾਮ ਚੰਦ ਕੇ. ਵੀ. ਸੀ. ਅਰਬਨ ਐਸਟੇਟ ਫੇਸ-1 ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ <br/>

ਅਜੀਤ ਡੈਸਕ 10-04-2026
ਜਲੰਧਰ, 9 ਅਪ੍ਰੈਲ (ਜਸਪਾਲ ਸਿੰਘ)-ਸੇਠ ਰਾਮ ਚੰਦ ਕੇ. ਵੀ. ਸੀ. ਅਰਬਨ ਐਸਟੇਟ ਫੇਸ 1 ਸਕੂਲ ਦੇ ਨਵੇਂ ਸੈਸ਼ਨ 2026-27 ਦਾ ਆਗਾਜ਼ ਕੀਤਾ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਅਟਾਰਨੀ ਅਫਸਰ ਸ੍ਰੀ ਅਨਿਲ ਬੋਪਾਰਾਏ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਜਦਕਿ ਡਾ. ਨੀਰਜ ਦੀਕਸ਼ਿਤ ਵੀ ਵਿਸ਼ੇਸ਼ ਤੌਰ 'ਤੇ ਬੱਚਿਆਂ ਦੀ ਹੌਂਸਲਾ ਅਫਜਾਈ ਲਈ ਪਹੁੰਚੇ | ਇਸ ਮੌਕੇ ਸਕੂਲ ਦੀ ਵਾਈਸ ਪਿ੍ੰਸੀਪਲ ਸ੍ਰੀਮਤੀ ਆਸਿਮਾ ਨੇ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਚੰਦਨ ਚੁੱਗ ਵਲੋਂ ਸਾਲ 2026 ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਤੇ ਸਕੂਲ ਦੇ ਮਿਹਨਤੀ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਕੂਲ ਦੇ ਪਿ੍ੰਸੀਪਲ ਰਾਜ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ ਅਤੇ ਮਿਹਨਤ ਦੇ ਸਦਕਾ ਹੀ ਹਰ ਵਿਦਿਆਰਥੀ ਇਨਾਮ ਦਾ ਹੱਕਦਾਰ ਬਣਦਾ ਹੈ | ਅੰਤ ਵਿਚ ਸ੍ਰੀ ਚੰਦਨ ਚੁੱਗ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਗੁਲਸ਼ਨ ਚੁਟਾਨੀ ਦਾ ਸਨਮਾਨ <br/> ਅਗਲੀ ਖ਼ਬਰ ਦੁਸਾਂਝ ਕਲਾਂ ਇਲਾਕੇ ਦੀਆਂ ਸੜਕਾਂ ਦੀ ਹਾਲਤ ਬਦਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।