13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਐਸ. ਡੀ. ਕਾਲਜ ਫਾਰ ਵੁਮੈਨ ਵਿਖੇ ਭਾਸ਼ਨ ਮੁਕਾਬਲਾ ਕਰਵਾਇਆ

ਅਜੀਤ ਡੈਸਕ 10-04-2026
ਜਲੰਧਰ, 9 ਅਪ੍ਰੈਲ (ਜਸਪਾਲ ਸਿੰਘ)-ਪੀ. ਸੀ. ਐਮ. ਐਸ. ਡੀ. ਕਾਲਜ ਫਾਰ ਵੁਮੈਨ ਜਲੰਧਰ ਦੇ ਰਾਸ਼ਟਰੀ ਏਡਜ਼ ਕੰਟਰੋਲ ਪ੍ਰੋਗਰਾਮ ਸੈੱਲ ਨੇ ਵਿਘਨ ਨੂੰ ਦੂਰ ਕਰਨਾ, ਏਡਜ਼ ਪ੍ਰਤੀਕਿਰਿਆ ਨੂੰ ਬਦਲਣਾ ਵਿਸ਼ੇ 'ਤੇ ਇਕ ਭਾਸ਼ਨ ਮੁਕਾਬਲਾ ਕਰਵਾਇਆ | ਵਿਦਿਆਰਥੀਆਂ ਨੇ ਮੁਕਾਬਲੇ ਵਿਚ ਵਿਚਾਰ-ਉਕਸਾਊ ਭਾਸ਼ਨ ਦਿੱਤੇ, ਜਿਸ ਵਿਚ ਇਹ ਉਜਾਗਰ ਕੀਤਾ ਗਿਆ ਕਿ ਐੱਚ. ਆਈ. ਵੀ. ਸਰੀਰ ਦੀ ਇਮਿਊਨ ਸਿਸਟਮ 'ਤੇ ਹਮਲਾ ਕਰਦਾ ਹੈ ਤੇ ਜੇਕਰ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ, ਤਾਂ ਇਹ ਏਡਜ਼ ਵਿਚ ਵਧ ਸਕਦਾ ਹੈ, ਜੋ ਕਿ ਲਾਗ ਦਾ ਆਖਰੀ ਪੜਾਅ ਹੈ | ਉਨ੍ਹਾਂ ਨੇ ਜਾਗਰੂਕਤਾ, ਸ਼ੁਰੂਆਤੀ ਜਾਂਚ, ਰੋਕਥਾਮ ਤੇ ਐੱਚ. ਆਈ. ਵੀ./ਏਡਜ਼ ਨਾਲ ਜੁੜੇ ਸਮਾਜਿਕ ਕਲੰਕ ਨੂੰ ਦੂਰ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ | ਭਾਗੀਦਾਰਾਂ ਨੇ ਆਪਣੇ ਸਾਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਬਿਮਾਰੀ ਤੋਂ ਪ੍ਰਭਾਵਿਤ ਲੋਕਾਂ ਦਾ ਸਮਰਥਨ ਕਰਨ ਬਾਰੇ ਸਿੱਖਿਅਤ ਕਰਨ ਲਈ ਪਲੇਟਫਾਰਮ ਦੀ ਵਰਤੋਂ ਕੀਤੀ | ਇਹ ਪ੍ਰੋਗਰਾਮ ਬਹੁਤ ਜਾਣਕਾਰੀ ਭਰਪੂਰ ਸਾਬਤ ਹੋਇਆ ਤੇ ਵਿਦਿਆਰਥੀਆਂ ਨੂੰ ਇਕ ਮਹੱਤਵਪੂਰਨ ਜਨਤਕ ਸਿਹਤ ਮੁੱਦੇ ਪ੍ਰਤੀ ਸੰਵੇਦਨਸ਼ੀਲ ਬਣਾਉਣ ਦੇ ਨਾਲ-ਨਾਲ ਵਿਸ਼ਵਾਸ ਪੈਦਾ ਕਰਨ ਵਿਚ ਮਦਦ ਕੀਤੀ | ਪ੍ਰਧਾਨ ਨਰੇਸ਼ ਬੁਧੀਆ, ਸੀਨੀਅਰ ਉਪ ਪ੍ਰਧਾਨ ਵਿਨੋਦ ਦਾਦਾ, ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਤੇ ਪਿ੍ੰਸੀਪਲ ਡਾ. ਪੂਜਾ ਪਰਾਸ਼ਰ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਬਾਬਾ ਬਾਲਕ ਨਾਥ ਦੀ ਸਾਲਾਨਾ ਚੌਂਕੀ ਭਲਕੇ-ਸਾਹਬੀ ਦਾਸੀਕੇ ਅਗਲੀ ਖ਼ਬਰ ਗੁਲਸ਼ਨ ਚੁਟਾਨੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।