13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਲਾਂਬੜਾ ਵਿਖੇ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਅੱਜ-ਡਾ. ਜਸਵਿੰਦਰ ਸਿੰਘ

ਅਜੀਤ ਡੈਸਕ 10-04-2026
ਲਾਂਬੜਾ, 9 ਅਪ੍ਰੈਲ (ਪਰਮੀਤ ਗੁਪਤਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 10 ਅਪ੍ਰੈਲ ਨੂੰ ਲਾਂਬੜਾ ਦੇ ਨਜ਼ਦੀਕ ਰੋਇਲ ਰੀਟਰੀਟ ਰਿਜੋਰਟ ਤਾਜਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਾ ਰਿਹਾ ਹੈ | ਜਿਸ ਸੰਬੰਧੀ ਮੁੱਖ ਖੇਤੀਬਾੜੀ ਅਫਸਰ ਜਲੰਧਰ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਫਸਲਾਂ ਤੇ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਵਾਸਤੇ ਤਕਨੀਕੀ ਜਾਣਕਾਰੀ ਸੈਮੀਨਾਰ ਰਾਹੀਂ ਮੁਹੱਈਆ ਕਰਵਾਈ ਜਾਵੇਗੀ | ਮੁੱਖ ਖੇਤੀਬਾੜੀ ਅਫਸਰ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਦੇ ਮੁੱਖ ਮਹਿਮਾਨ ਬਲਕਾਰ ਸਿੰਘ ਵਿਧਾਇਕ ਹਲਕਾ ਕਰਤਾਰਪੁਰ ਦੀ ਅਗਵਾਹੀ ਹੇਠ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਉਦਘਾਟਨ ਕੀਤਾ ਜਾਵੇਗਾ ਤੇ ਡਾ. ਗੁਰਨਾਮ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ | ਕੈਂਪ ਦੌਰਾਨ ਸਵੇਰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸੈਮੀਨਾਰ ਰਾਹੀਂ ਕੈਂਪ ਵਿਚ ਆਏ ਹੋਏ ਕਿਸਾਨਾਂ ਨੂੰ ਖੇਤੀ ਫਸਲਾਂ ਦੀ ਸਾਂਭ ਸੰਭਾਲ ਅਤੇ ਫਸਲੀ ਰਹਿੰਦ ਖੂਦ ਦੇ ਸੁਚੱਜੇ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ ਜਾਵੇਗਾ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮੈਡੀਕਲ ਕੈਂਪ 12 ਨੂੰ ਅਗਲੀ ਖ਼ਬਰ 13 ਨੂੰ ਸਜਾਏ ਜਾਣ ਵਾਲੇ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲੇ ਪ੍ਰਬੰਧਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।