13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮੈਡੀਕਲ ਕੈਂਪ 12 ਨੂੰ

ਅਜੀਤ ਡੈਸਕ 10-04-2026
ਜਲੰਧਰ, 9 ਅਪ੍ਰੈਲ (ਐੱਮ. ਐੱਸ. ਲੋਹੀਆ)–ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਤੇ ਨੈਸ਼ਨਲ ਇੰਟਿਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੇ ਸਹਿਯੋਗ ਨਾਲ 12 ਅਪ੍ਰੈਲ ਨੂੰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਨੀਮਾ ਦੇ ਮੈਂਬਰ ਡਾਕਟਰਾਂ ਵਲੋਂ ਸਰਬਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਸਵੇਰੇ 7:30 ਵਜੇ ਤੋਂ 9:30 ਵਜੇ ਤੱਕ ਡਾਕਟਰੀ ਜਾਂਚ ਕੈਂਪ ਲਗਾਇਆ ਜਾਵੇਗਾ | ਕੈਂਪ ਦੌਰਾਨ ਬਲੱਡ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 100 ਦੇ ਕਰੀਬ ਮਾਹਿਰ ਡਾਕਟਰਾਂ ਦੀ ਟੀਮ ਹਾਜ਼ਰ ਰਹੇਗੀ | ਪ੍ਰਧਾਨ ਮਹਿੰਦਰਜੀਤ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤ ਨੂੰ ਬੇਨਤੀ ਕੀਤੀ ਗਈ ਹੈ ਕਿ ਸਮੇਂ ਸਿਰ ਗੁਰਦੁਆਰਾ ਸਾਹਿਬ ਪਹੁੰਚ ਕੇ ਕੈਂਪ ਦਾ ਲਾਭ ਲਿਆ ਜਾਵੇ |
ਪਿਛਲੀ ਖ਼ਬਰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਕਿੰਡਰਗਾਰਟਨ ਗਰੈਜੂਏਸ਼ਨ ਸਮਾਗਮ ਕਰਵਾਇਆ ਅਗਲੀ ਖ਼ਬਰ ਲਾਂਬੜਾ ਵਿਖੇ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਅੱਜ-ਡਾ. ਜਸਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।