13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਕਿੰਡਰਗਾਰਟਨ ਗਰੈਜੂਏਸ਼ਨ ਸਮਾਗਮ ਕਰਵਾਇਆ

ਅਜੀਤ ਡੈਸਕ 10-04-2026
ਜਲੰਧਰ, 9 ਅਪ੍ਰੈਲ (ਪਵਨ ਖਰਬੰਦਾ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਸਿਲਵਰ ਕੁੰਜ ਨੇ ਆਪਣੇ ਕਿੰਡਰਗਾਰਟਨ ਵਿਦਿਆਰਥੀਆਂ ਦਾ ਗ੍ਰੈਂਡ ਗ੍ਰੈਜੂਏਸ਼ਨ ਸਮਾਰੋਹ ਉਤਸ਼ਾਹ ਨਾਲ ਮਨਾਇਆ | ਸਮਾਗਮ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਨੇ ਆਤਮਵਿਸ਼ਵਾਸ ਤੇ ਸੁਹਜ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਮਾਪਿਆਂ ਨੇ ਆਪਣੇ ਬੱਚਿਆਂ ਨੂੰ ਸਟੇਜ 'ਤੇ ਇੰਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਦੇਖ ਕੇ ਬਹੁਤ ਮਾਣ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਗਰੁੱਪ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ, ਸਕੂਲ ਪਿ੍ੰਸੀਪਲ ਸੁਧਾਂਸ਼ੂ ਗੁਪਤਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ | ਉਨ੍ਹਾਂ ਅਧਿਆਪਕਾਂ ਦੇ ਨੌਜਵਾਨ ਮਨਾਂ ਨੂੰ ਪਾਲਣ-ਪੋਸ਼ਣ ਅਤੇ ਮਾਰਗਦਰਸ਼ਨ ਕਰਨ 'ਚ ਉਨ੍ਹਾਂ ਦੇ ਅਟੁੱਟ ਸਮਰਪਣ, ਦੇਖਭਾਲ ਅਤੇ ਯਤਨਾਂ ਲਈ ਵੀ ਪ੍ਰਸ਼ੰਸਾ ਕੀਤੀ ¢
ਪਿਛਲੀ ਖ਼ਬਰ ਡਾ. ਦਾਹੀਆ ਦੀ ਅਗਵਾਈ ਹੇਠ ਨਕੋਦਰ ਹਲਕੇ ਦੇ ਆਗੂਆਂ ਵਲੋਂ ਚੰਨੀ ਨਾਲ ਮੁਲਾਕਾਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮੈਡੀਕਲ ਕੈਂਪ 12 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।