11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ 'ਚ ਨੀਤੂ ਜੇਠੀ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 11-04-2026
ਜਲੰਧਰ, 10 ਅਪ੍ਰੈਲ (ਪਵਨ ਖਰਬੰਦਾ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਵਿਖੇ ਸਕੂਲ ਦੇ ਨਵੇਂ ਪਿ੍ੰਸੀਪਲ ਸ੍ਰੀਮਤੀ ਨੀਤੂ ਜੇਠੀ ਨੇ ਆਪਣਾ ਅਹੁਦਾ ਸੰਭਾਲਿਆ | ਇਸ ਸਮੇਂ ਸਕੂਲ ਦੇ ਸਕੱਤਰ ਸਰਦਾਰ ਜਸਵਿੰਦਰ ਸਿੰਘ ਮਿਨਹਾਸ, ਜੁਆਇੰਟ ਸਕੱਤਰ ਹਰਸ਼ਰਨ ਸਿੰਘ ਚੀਮਾ ਤੇ ਸਮੂਹ ਸਟਾਫ਼ ਮੈਂਬਰ ਹਾਜਰ ਹੋਏ ਅਤੇ ਉਨ੍ਹਾਂ ਨੇ ਨਵੇਂ ਬਣੇ ਪਿ੍ੰਸੀਪਲ ਸ੍ਰੀਮਤੀ ਨੀਤੂ ਜੇਠੀ ਨੂੰ ਜੀ-ਆਇਆਂ ਆਖਿਆ | ਪਿ੍ੰਸੀਪਲ ਸ੍ਰੀਮਤੀ ਨੀਤੂ ਜੇਠੀ ਨੇ ਸਟਾਫ਼ ਨਾਲ ਮਿਲਣੀ ਕੀਤੀ ਤੇ ਸਕੂਲ ਨੂੰ ਤਰੱਕੀ ਦੇ ਰਾਹ 'ਤੇ ਤੋਰਨ ਲਈ ਅਨੇਕਾਂ ਵਿਚਾਰ-ਵਟਾਂਦਰੇ ਕੀਤੇ | ਉਨ੍ਹਾਂ ਨੇ ਭਵਿੱਖ ਵਿਚ ਵੀ ਨਵੀਆਂ ਸੋਚਾਂ ਨੂੰ ਲੈ ਕੇ ਮੈਨੇਜਮੈਂਟ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਦੀ ਦਿਨ ਦੁਗਣੀ, ਰਾਤ ਚÏਗੁਣੀ ਤਰੱਕੀ ਕਰਨ ਲਈ ਵਚਨਵੱਧਤਾ ਦੁਹਰਾਈ |
ਪਿਛਲੀ ਖ਼ਬਰ ਫੋਰਸਟੀਸ ਹਸਪਤਾਲ ਤੇ ਅਮੈਰੀਕਨ ਓਨਕੋਲੋਜੀ ਇੰਸਟੀਚਿਊਟ ਵਲੋਂ ਪ੍ਰਮੁੱਖ ਓਨਕੋਲੋਜਿਸਟਾਂ ਦੀ ਵਿਆਪਕ ਕੈਂਸਰ ਕਾਨਫਰੰਸ ਅੱਜ ਅਗਲੀ ਖ਼ਬਰ ਜਲੰਧਰ ਨਿਵਾਸੀ ਸ਼ਰਧਾਲੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਲਈ ਦਿੱਤੀ 25 ਲੱਖ ਦੀ ਰਾਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।