09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆਂਗਣਵਾੜੀ ਵਰਕਰਾਂ ਨੇ ਡਾਇਰੈਕਟਰ ਦੇ ਨਾਂਅ 'ਤੇ ਸੀ. ਡੀ. ਪੀ. ਓ. ਨੂੰ ਸੌਂਪਿਆ ਮੰਗ-ਪੱਤਰ

ਅਜੀਤ ਡੈਸਕ 11-04-2026
ਜਲੰਧਰ, 10 ਅਪ੍ਰੈਲ (ਜਸਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਵਿਭਾਗ ਦੇ ਡਾਇਰੈਕਟਰ ਦੇ ਨਾਂਅ 'ਤੇ ਸੀ. ਡੀ. ਪੀ. ਓ. ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਜਥੇਬੰਦੀ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਜੋ ਮੋਬਾਈਲ ਫੋਨ ਪੋਸ਼ਨ ਅਭਿਆਨ ਫੰਡਾਂ 'ਚੋਂ ਆਂਗਣਵਾੜੀ ਵਰਕਰਾਂ ਲਈ ਖਰੀਦੇ ਹਨ ਉਹ ਫੋਨ ਆਂਗਣਵਾੜੀ ਵਰਕਰਾਂ ਨੂੰ ਹੀ ਦਿੱਤੇ ਜਾਣ, ਜੇਕਰ ਇਹ ਫੋਨ ਆਂਗਣਵਾੜੀ ਵਰਕਰ ਨੂੰ ਨਹੀਂ ਦਿੱਤੇ ਜਾਂਦੇ ਤਾਂ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨ ਤੋਂ ਸਰਕਾਰ ਦੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿਚ ਲਾਭਪਾਤਰੀ ਰਜਿਸਟਰ ਨਹੀਂ ਕਰਨਗੀਆਂ, ਕਿਉਂਕਿ ਉਹ ਪਹਿਲਾਂ ਹੀ ਆਪਣੇ ਫੋਨਾਂ ਤੋਂ ਪੋਸ਼ਨ ਅਭਿਆਨ ਦਾ ਕੰਮ ਕਰ ਰਹੀਆਂ ਹਨ | ਪਿਛਲੇ ਅੱਠ ਸਾਲ ਤੋਂ ਵਰਕਰਾਂ ਹੈਲਪਰਾ ਫੋਨਾਂ ਨੂੰ ਉਡੀਕ ਰਹੀਆਂ ਹਨ ਜਦ ਕਿ ਦੂਜੀਆਂ ਸਟੇਟਾਂ ਨੇ ਦੋ-ਦੋ ਵਾਰ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਫੋਨ ਦੇ ਦਿੱਤੇ ਹਨ, ਪਰ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਆਪਣੇ ਪਰਸਨਲ ਫੋਨਾਂ ਤੋਂ ਕੰਮ ਕਰਨ ਲਈ ਮਜਬੂਰ ਕਰਦੀ ਹੈ, ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ | ਜਥੇਬੰਦੀ ਨੇ ਇਹ ਵੀ ਮੰਗ ਕੀਤੀ ਹੈ ਕਿ ਇਕ ਲਾਭਪਾਤਰੀ ਨੂੰ ਰਜਿਸਟਰ ਕਰਨ ਲਈ ਘੱਟ ਤੋਂ ਘੱਟ ਇਕ ਆਂਗਣਵਾੜੀ ਵਰਕਰ ਨੂੰ 100 ਤੇ ਹੈਲਪਰ ਨੂੰ 50 ਰੁਪਏ ਦਿੱਤੇ ਜਾਣ | ਪ੍ਰਧਾਨ ਮੰਤਰੀ ਮਾਤਰਤਵੰਦਨਾ ਯੋਜਨਾ ਵਿਚ ਇਕ ਲਾਭ ਪਾਤਰੀ ਦੇ ਆਂਗਣਵਾੜੀ ਵਰਕਰ ਨੂੰ 200 ਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਂਦੇ ਹਨ, ਫਿਰ ਪੰਜਾਬ ਸਰਕਾਰ ਸਿਰਫ 25 ਰੁਪਏ ਦੇ ਕੇ ਕੰਮ ਲੈਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ | ਮੰਗ-ਪੱਤਰ ਦੇਣ ਸਮੇਂ ਸਮੇਂ ਨੀਲਮ ਕੁਮਾਰੀ, ਅੰਨੂ ਗਰੇਵਾਲ ਤੇ ਕੁਲਵਿੰਦਰ ਹਾਜ਼ਰ ਸਨ |
ਪਿਛਲੀ ਖ਼ਬਰ ਲੋਕਾਂ ਦੀ ਸ਼ਿਕਾਇਤ ਤੋਂ ਬਾਅਦ ਸਟੇਸ਼ਨ ਦੇ ਕੋਲ ਨਵੀਂ ਬਣਾਈ ਸੜਕ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।