19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 17-04-2026
ਚੁਗਿੱਟੀ/ਜੰਡੂਸਿੰਘਾ, 16 ਅਪ੍ਰੈਲ (ਨਰਿੰਦਰ ਲਾਗੂ)-ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੁਹੱਲਾ ਅਮਰਗੜ੍ਹ ਬਸ਼ੀਰਪੁਰਾ ਦੀਆਂ ਬੀਬੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ ਭਰਪੂਰ ਸਹਿਯੋਗ ਨਾਲ ਮਨਾਇਆ |
ਇਸ ਮੌਕੇ ਗੁਰਦੁਆਰਾ ਅਮਰਗੜ੍ਹ ਬਸ਼ੀਰਪੁਰਾ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ, ਜਿਸ ਵਿਚ ਗੁਰਦੁਆਰਾ ਗੋਬਿੰਦਗੜ੍ਹ ਗੁਰਦੁਆਰਾ ਮਖਦੂਮਪੁਰਾ, ਗੁਰਦੁਆਰਾ ਸੰਤ ਨਗਰ, ਗੁਰਦੁਆਰਾ ਰਣਜੀਤ ਨਗਰ, ਗੁਰਦੁਆਰਾ ਸੁਰਾਜ ਗੰਜ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਗੁਰਦੁਆਰਾ ਪ੍ਰੀਤ ਨਗਰ, ਗੁਰਦੁਆਰਾ ਗੋਲਡਨ ਐਵੀਨਿਊ, ਗੁਰਦੁਆਰਾ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਸਹਿਤ ਸ਼ਹਿਰ ਦੀਆਂ ਸਮੁੱਚੀਆਂ ਗੁਰਦੁਆਰਾ ਇਸਤਰੀ ਸਭਾਵਾਂ ਨੇ ਗੁਰੂ ਸਾਹਿਬ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਗੁਰਦੁਆਰਾ ਸਾਹਿਬ ਵਲੋਂ ਕੀਤੇ ਇਸ ਵਿਸ਼ੇਸ਼ ਉਪਰਾਲੇ ਦੀ ਸ਼ਲਾਘਾ ਕੀਤੀ | ਗੁਰੂ ਦੇ ਲੰਗਰ ਨਿਰੰਤਰ ਵਰਤਾਏ ਗਏ | ਇਸ ਮੌਕੇ ਪ੍ਰਧਾਨ ਬੀਬੀ ਹਰਪ੍ਰੀਤ ਕੌਰ, ਬੀਬੀ ਅਰਵਿੰਦਰ ਕੌਰ, ਜਿੰਦਰ ਕੌਰ, ਕੁਲਵਿੰਦਰ ਕੌਰ, ਜੋਗਿੰਦਰ ਕੌਰ, ਅਮਰੋ, ਮਨਜੀਤ ਕੌਰ, ਸ਼ਮਾ ਕੌਰ ਅਤੇ ਇਲਾਕੇ ਦੀਆਂ ਸਾਰੀਆਂ ਸੰਗਤਾਂ ਨੇ ਤਨ-ਮਨ-ਧਨ ਨਾਲ ਸਮੁੱਚੀਆਂ ਸੇਵਾਵਾਂ ਨਿਭਾਈਆਂ | ਇਲਾਕੇ ਦੀਆਂ ਸੰਗਤਾਂ ਨੇ ਸ਼ਾਮਿਲ ਹੋਏ ਸਮੂਹ ਜਥਿਆਂ ਦਾ ਭਰਪੂਰ ਸਵਾਗਤ ਕੀਤਾ |

ਪਿਛਲੀ ਖ਼ਬਰ ਬੰਬੀਆਂਵਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ 19 ਨੂੰ -ਸਰਜੀਵਨ ਸਿੰਘ ਅਗਲੀ ਖ਼ਬਰ ਆਈਵੀ ਵਰਲਡ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।