19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡੀ. ਸੀ. ਵਰਜੀਤ ਵਾਲੀਆ ਨੇ ਜ਼ਿਲ੍ਹੇ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ 'ਤੇ ਪਾਇਆ ਚਾਨਣਾ

ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਜਤਿੰਦਰ ਪੰਮੀ)-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਨੂੰ ਵਿਕਾਸ ਪਖੋਂ ਪ੍ਰਗਤੀਸ਼ੀਲ ਜ਼ਿਲ੍ਹੇ ਵਿਚ ਤਬਦੀਲ ਕਰਨ ਲਈ ਆਪਣੀਆਂ ਪ੍ਰਮੁੱਖ ਤਰਜੀਹਾਂ ਦੀ ਰੂਪਰੇਖਾ ਸਾਂਝੀ ਕੀਤੀ | ਵੀਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਨਕ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ, ਬੁਨਿਆਦੀ ਢਾਂਚੇ ਤੇ ਚੰਗੇ ਪ੍ਰਸ਼ਾਸਨ 'ਤੇ ਕੇਂਦਰਿਤ ਵਿਆਪਕ ਵਿਉਂਤਬੰਦੀ 'ਤੇ ਚਾਨਣਾ ਪਾਇਆ | ਡੀ. ਸੀ. ਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨਾ ਹੈ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ | ਕਿਸਾਨਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਡੀ. ਸੀ. ਵਾਲੀਆ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਇਕ ਹੋਰ ਪ੍ਰਮੁੱਖ ਤਰਜੀਹ ਦੱਸਦਿਆਂ ਉਨ੍ਹਾਂ ਕਿਹਾ ਕਿ ਨਾਗਰਿਕ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ | ਉਨ੍ਹਾਂ ਖਾਸ ਤੌਰ 'ਤੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ' ਯੋਜਨਾ ਅਤੇ 'ਮੁੱਖ ਮੰਤਰੀ ਸਿਹਤ ਯੋਜਨਾ' ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੀ ਸੁਚਾਰੂ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇਗੀ |
ਪਿਛਲੀ ਖ਼ਬਰ ਸਤਿਗੁਰੂ ਰਵਿਦਾਸ ਐਜੂਕੇਸ਼ਨ ਐਂਡ ਚੈਰੀਟੇਬਲ ਟਰੱਸਟ ਨੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਗੁੰਮ ਹੋਏ ਮੋਬਾਈਲ ਟਰੇਸ ਕਰ ਕੇ ਮਾਲਕਾਂ ਨੂੰ ਕੀਤੇ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।