18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਘਰੇਲੂ ਗੈਸ ਸਪਲਾਈ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ 'ਤੇ ਦਿੱਤਾ ਜ਼ੋਰ

ਅਜੀਤ ਡੈਸਕ 17-04-2026

ਜਲੰਧਰ, 16 ਅਪ੍ਰੈਲ (ਜਤਿੰਦਰ ਪੰਮੀ)ਇਕ ਵੱਖਰੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਵਿਚ ਗੈਸ ਸਪਲਾਈ ਦਾ ਜਾਇਜ਼ਾ ਲੈਂਦਿਆਂ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ, ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਸੰਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤੇ ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਸਿੱਖਿਆ ਸੰਸਥਾਵਾਂ ਤੇ ਹਸਪਤਾਲਾਂ ਨੂੰ ਤਰਜੀਹ ਦੇ ਆਧਾਰ 'ਤੇ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗਾਂ ਵਿਚ ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਨਰਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ, ਖਰੀਦ ਏਜੰਸੀਆਂ ਦੇ ਅਧਿਕਾਰੀ ਤੇ ਗੈਸ ਕੰਪਨੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ |

ਪਿਛਲੀ ਖ਼ਬਰ ਨਿੱਜੀ ਕੰਪਨੀ ਕੋਲੋਂ ਨਿਗਮ ਕਰਵਾਏਗੀ ਸੜਕਾਂ 'ਤੇ ਖੜ੍ਹੀਆਂ ਰੇਹੜੀਆਂ ਦੀ ਗਿਣਤੀ ਅਗਲੀ ਖ਼ਬਰ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।