18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦਸਵੀਂ ਸੀ.ਬੀ.ਐੱਸ.ਈ ਬੋਰਡ ਦੇ ਨਤੀਜੇ 'ਚ ਸੁਆਮੀ ਸੰਤ ਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਅਤੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ

ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਐੱਮ. ਐੱਸ. ਲੋਹੀਆ) - ਇਸ ਸਾਲ ਹੋਈ ਸੀ.ਬੀ.ਐੱਸ.ਈ. ਬੋਰਡ, ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 'ਚ ਸੁਆਮੀ ਸੰਤ ਦਾਸ ਪਬਲਿਕ ਸਕੂਲ, ਜਲੰਧਰ ਦੇ ਵਿਦਿਆਰਥੀਆਂ ਨੇ ਆਪਣੇ ਅਕਾਦਮਿਕ ਨਤੀਜੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ 157 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਦੇ ਸਫ਼ਲਤਾ ਪ੍ਰਾਪਤ ਕਰਨ ਨਾਲ 100 ਪ੍ਰਤੀਸ਼ਤ ਪਾਸ ਨਤੀਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਟਾਪਰ ਹਿਮਾਂਗ ਅਰੋੜਾ ਨੇ 99.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜਿਥੇ ਜ਼ਿਲ੍ਹੇ 'ਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ, ਉੱਥੇ ਹੀ ਰਚਿਤ ਠਾਕੁਰ ਅਤੇ ਸਕਸ਼ਮ ਮੈਨੀ ਨੇ 99.2 ਪ੍ਰਤੀਸ਼ਤ ਅੰਕ, ਮਾਇਰਾ ਅਤੇ ਗੌਰੀ ਨੇ 99 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ 41 ਵਿਦਿਆਰਥੀਆਂ ਨੇ ਇਸ ਪ੍ਰੀਖਿਆ 'ਚੋਂ 95 ਪ੍ਰਤੀਸ਼ਤ ਤੋਂ ਵੱਧ, 86 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 126 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਪ੍ਰਬੰਧਕਾਂ ਨੇ ਦੱਸਿਆ ਕਿ ਬਹੁਤੇ ਵਿਦਿਆਰਥੀਆਂ ਨੇ ਗਣਿਤ, ਵਿਗਿਆਨ, ਸਮਾਜਿਕ ਵਿਗਿਆਨ, ਪੰਜਾਬੀ, ਹਿੰਦੀ ਅਤੇ ਹੁਨਰ ਵਿਸ਼ਿਆਂ 'ਚ ਸੰਪੂਰਨ 100 ਅੰਕ ਪ੍ਰਾਪਤ ਕੀਤੇ, ਜਦਕਿ ਅੰਗਰੇਜ਼ੀ 'ਚ 99 ਅੰਕ ਪ੍ਰਾਪਤ ਕੀਤੇ ਹਨ | ਸਕੂਲ ਦੇ ਪ੍ਰਧਾਨ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਅਤੇ ਪਿ੍ੰਸੀਪਲ ਡਾ. ਸੋਨੀਆ ਮਾਗੋ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ | ਸੁਆਮੀ ਸ਼ਾਂਤਾਨੰਦ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨਾਲ ਆਪਣੇ ਮਾਪਿਆਂ ਅਤੇ ਸੰਸਥਾ ਨੂੰ ਮਾਣ ਦਿਵਾਉਣ ਦੇ ਦਿ੍ੜ ਇਰਾਦੇ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸੀ. ਟੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਸਤੀ ਦਾਨਿਸ਼ਮੰਦਾਂ ਦੇ ਸਰਕਾਰੀ ਕਲੀਨਿਕ 'ਚ ਪੰਜਵੀਂ ਵਾਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।