18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੋਮਰਸੈਟ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ

ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਪਵਨ ਖਰਬੰਦਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਸੀ. ਬੀ. ਐੱਸ. ਈ. ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਾ 100% ਰਿਹਾ | ਪ੍ਰਬੰਧਕਾਂ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਨੇ ਇਸ ਸਾਲ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸ਼ਾਨਦਾਰ ਨਤੀਜੇ ਦੇ ਕੇ ਸਕੂਲ ਤੇ ਅਧਿਆਪਕਾਂ ਨੂੰ ਮਾਣ ਮਹਿਸੂਸ ਕਰਨ ਦਾ ਮÏਕਾ ਦਿੱਤਾ ਹੈ | ਸਕੂਲ ਦੇ ਚੇਅਰਮੈਨ ਸ. ਮਹਿੰਦਰ ਸਿੰਘ ਨੇ ਦੱਸਿਆ ਕਿ ਉਕਤ ਦਸਵੀਂ ਜਮਾਤ ਵਿਚ ਅਸ਼ਮੀਤ ਕÏਰ 92% ਨੇ ਪਹਿਲਾ, ਪ੍ਰਭਜੋਤ ਕੌਰ 91.4% ਨੇ ਦੂਜਾ, ਜਸਲੀਨ ਕÏਰ 85% ਨੇ ਤੀਸਰਾ ਸਥਾਨ, ਪਰਨੀਤ ਕÏਰ 84% ਨੇ ਚੌਥਾ ਸਥਾਨ, ਨਵਰਾਜ ਸਿੰਘ ਨੇ 78.4% ਨਾਲ ਪੰਜਵਾਂ ਸਥਾਨ ਹਾਸਿਲ ਕੀਤਾ | ਸਕੂਲ ਦੀ ਵਿਦਿਆਰਥਨ ਪ੍ਰਭਜੋਤ ਕੌਰ ਨੇ ਪੰਜਾਬੀ ਵਿਚੋਂ 100 ਅੰਕ ਅਸਮੀਤ ਕÏਰ ਨੇ ਅੰਗਰੇਜ਼ੀ ਵਿਚੋਂ 95 ਅੰਕ ਪ੍ਰਾਪਤ ਕੀਤੇ | ਮਾਪਿਆਂ ਨੇ ਇਸ ਪ੍ਰਾਪਤੀ ਲਈ ਖੁਸ਼ੀ ਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੀ ਮੈਨੇਜਮੈਂਟ ਅਤੇ ਸਾਰੇ ਅਧਿਆਪਕਾਂ ਨੂੰ ਜਾਂਦਾ ਹੈ, ਜਿੰਨ੍ਹਾਂ ਦੀ ਪ੍ਰੇਰਣਾ ਸਦਕਾ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਿਲ ਕੀਤਾ | ਪ੍ਰੀਖਿਆ ਨਤੀਜੇ 'ਤੇ ਚੇਅਰਮੈਨ ਮਹਿੰਦਰ ਸਿੰਘ, ਚੇਅਰਪਰਸਨ ਜਗਦੀਪ ਕÏਰ ਤੇ ਐਮ. ਡੀ. ਜੈਦੀਪ ਸਿੰਘ ਨੇ ਇਸ ਮÏਕੇ ਸਕੂਲ ਦੇ ਪਿ੍ੰਸੀਪਲ ਵਨੀਤਾ ਚੱਢਾ, ਮਾਤਾ-ਪਿਤਾ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸ਼ਲਾਘਾ ਕੀਤੀ ਕਿ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਵਿਦਿਆਰਥੀ ਹਰ ਖੇਤਰ ਵਿਚ ਮੱਲਾਂ ਮਾਰ ਕੇ ਪੂਰੇ ਇਲਾਕੇ ਵਿਚ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ ਤੇ ਇਸੇ ਤਰ੍ਹਾਂ ਭਵਿੱਖ ਵਿਚ ਵੀ ਨਤੀਜੇ ਬੁਲੰਦੀਆਂ ਨੂੰ ਛੂਹਦੇ ਰਹਿਣਗੇ |
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 10ਵੀਂ ਨਤੀਜੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਏਪੀਜੇ ਸਕੂਲ ਮਹਾਂਵੀਰ ਮਾਰਗ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।