17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦ ਗੁਰੂਕੁਲ ਸਕੂਲ 'ਚ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਪਵਨ ਖਰਬੰਦਾ)-ਦ ਗੁਰੂਕੁਲ ਸਕੂਲ ਜਲੰਧਰ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਸੀ. ਬੀ. ਐਸ. ਈ. ਬੋਰਡ ਪ੍ਰੀਖਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦਾ ਮਾਣ ਵਧਾਉਂਦੇ ਹੋਏ ਜਸਲੀਨ ਕੌਰ ਨੇ 97.4 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ, ਨੰਦਨੀ ਕੁਮਾਰੀ ਨੇ 95.8 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਨੰਦਨੀ ਗਿੱਲ ਨੇ 94 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕਰ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਇਸ ਤੋਂ ਇਲਾਵਾ ਅਬੀਰ ਨੇ 93 ਫੀਸਦੀ ਅੰਕ, ਖੁਸ਼ਦੀਪ ਕÏਰ ਨੇ 92 ਫੀਸਦੀ ਅੰਕ, ਨਵਪ੍ਰੀਤ ਕÏਰ ਨੇ 91.8 ਫੀਸਦੀ ਅੰਕ ਤੇ ਅੰਸ਼ ਕੁਮਾਰ ਨੇ 91.4 ਫੀਸਦੀ ਅੰਕ ਨਾਲ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ | ਸਕੂਲ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਤੇ ਚੇਅਰਮੈਨ ਐਨ. ਕੇ. ਹਾਂਡਾ ਨੇ ਹੋਣਹਾਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੱਤੀ | ਪਿ੍ੰਸੀਪਲ ਸ੍ਰੀਮਤੀ ਰਾਧਾ ਗੱਖੜ ਨੇ ਵੀ ਹੋਣਹਾਰ ਵਿਦਿਆਰਥੀਆਂ ਦੀ ਉਨ੍ਹਾਂ ਦੀ ਪ੍ਰਾਪਤੀ ਲਈ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਦਾ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।