16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਵਲੋਂ ਨਕੋਦਰ ਹਲਕੇ ਦੀਆਂ ਮੰਡੀਆਂ ਦਾ ਦੌਰਾ

ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਨਕੋਦਰ ਦੇ ਕੋਆਰਡੀਨੇਟਰ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਵਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕੇ 'ਚ ਪੈਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਦੱਸਿਆ ਕਿ ਮੰਡੀਆਂ 'ਚ ਕਿਸਾਨਾਂ ਨੂੰ ਪ੍ਰਬੰਧਾਂ ਦੀ ਘਾਟ, ਖਰੀਦ ਵਿਚ ਮੁਸ਼ਕਿਲ, ਲਿਫਟਿੰਗ ਤੇ ਬਾਰਦਾਨੇ ਆਦਿ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾੜੇ ਪ੍ਰਬੰਧਾਂ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜ਼ਬੂਰ ਹੋ ਰਹੇ ਹਨ ਪਰ ਪੰਜਾਬ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ | ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਡੱਟ ਕੇ ਖੜ੍ਹਾ ਹੈ ਤੇ ਜੇਕਰ ਆਉਣ ਵਾਲੇ ਇਕ ਦੋ ਦਿਨਾਂ ਵਿਚ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਗਿਆ ਤਾਂ ਪਾਰਟੀ ਵਲੋਂ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਪਰਵਿੰਦਰ ਸਿੰਘ ਸ਼ਾਮਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਿਲਗਾ, ਸਰਕਲ ਪ੍ਰਧਾਨ ਬਿਲਗਾ ਸ਼ਹਿਰੀ ਪਿਆਰਾ ਸਿੰਘ ਕੈਂਥ, ਸਰਕਲ ਪ੍ਰਧਾਨ ਬਿਲਗਾ ਦਿਹਾਤੀ ਮੇਜਰ ਸਿੰਘ ਔਜਲਾ, ਪਿਆਰਾ ਸਿੰਘ ਸੰਘੇੜਾ, ਹਰਬੰਸ ਸਿੰਘ ਦਰਦੀ, ਗੁਰਪ੍ਰੀਤ ਸਿੰਘ ਭੰਡਾਲ ਤੇ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਮੈਡੀਕਲ ਅਤੇ ਅੱਖਾਂ ਦਾ ਜਾਂਚ ਕੈਂਪ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਸਾਈਕਲੋਥਾਨ 4.0 ਦਾ ਪੋਸਟਰ ਡੀ. ਸੀ. ਜਲੰਧਰ ਵਲੋਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।