16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਦੇਸ਼ ਭਗਤ ਯਾਦਗਾਰ ਹਾਲ 'ਚ ਲਿਫ਼ਟ ਲਗਾਉਣ ਲਈ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 17-04-2026
ਜਲੰਧਰ, 16 ਅਪ੍ਰੈਲ (ਐੱਮ. ਐੱਸ. ਲੋਹੀਆ)-ਗ਼ਦਰੀ ਬਾਬਿਆਂ ਦੀ ਯਾਦਗਾਰ ਦੇਸ਼ ਭਗਤ ਯਾਦਗਾਰ ਹਾਲ ਅੰਦਰ ਲੋੜੀਂਦੀ ਲਿਫ਼ਟ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਮੇਟੀ ਦੇ ਟਰੱਸਟੀ ਕਾਮਰੇਡ ਕੁਲਬੀਰ ਸਿੰਘ ਸੰਘੇੜਾ ਤੇ ਡਾ. ਵਰਿਆਮ ਸਿੰਘ ਸੰਧੂ ਵਲੋਂ ਨੀਂਹ ਪੱਥਰ ਰੱਖ ਕੇ ਉਸਾਰੀ ਦੇ ਕੰਮ ਦਾ ਉਦਘਾਟਨ ਕੀਤਾ | ਬਾਬਾ ਜਵਾਲਾ ਸਿੰਘ ਆਡੀਟੋਰੀਅਮ ਤੋਂ ਹਾਲ ਦੀ ਛੱਤ ਤੱਕ ਲਿਫ਼ਟ ਲਈ ਲੋੜੀਂਦੀ ਉਸਾਰੀ ਦੇ ਸ਼ੁਰੂ ਹੋਣ ਨਾਲ ਹੀ ਬਾਬਾ ਗੁਰਮੁੱਖ ਸਿੰਘ ਹਾਲ ਦੇ ਉਪਰ ਵਿਸ਼ਨੂੰ ਗਣੇਸ ਪਿੰਗਲੇ ਹਾਲ ਤੱਕ ਵੀ ਲਿਫਟ ਲਗਾਉਣ ਬਾਰੇ ਵੀ ਫ਼ੈਸਲਾ ਕੀਤਾ ਗਿਆ ਹੈ | ਇਸ ਮੌਕੇ ਦੇਸ਼ ਭਗਤ ਯਾਦਗਾਰ ਹਾਲ ਦੇ ਸਾਬਕਾ ਪ੍ਰਧਾਨ ਕਾਮਰੇਡ ਅਜਮੇਰ ਸਿੰਘ, ਜਨਰਲ ਸਕੱਤਰ ਗੁਰਮੀਤ, ਟਰੱਸਟੀ ਸੁਰਿੰਦਰ ਕੁਮਾਰੀ ਕੋਛੜ, ਸਹਾਇਕ ਸਕੱਤਰ ਡਾ. ਗੋਪਾਲ ਸਿੰਘ ਬੁੱਟਰ, ਰਣਜੀਤ ਸਿੰਘ ਔਲਖ, ਚਰੰਜੀ ਲਾਲ, ਪ੍ਰੋ. ਹਰਵਿੰਦਰ ਭੰਡਾਲ, ਦਰਸ਼ਨ ਖਟਕੜ, ਰਮਿੰਦਰ ਸਿੰਘ ਪਟਿਆਲਾ, ਭੈਣ ਸੁਰਿੰਦਰ ਕੌਰ, ਕੁਲਦੀਪ, ਗੁਰਦੀਪ, ਰਾਮ, ਰਤਨ, ਈਦੂ ਅਤੇ ਦੇਸ਼ ਭਗਤ ਲਾਇਬ੍ਰੇਰੀ ਦੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪਿ੍ੰਸੀਪਲ ਪ੍ਰੇਮ ਕੁਮਾਰ ਨੇ ਦਾਣਾ ਮੰਡੀ ਫਿਲੌਰ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਅਰਬਨ ਅਸਟੇਟ 'ਚ ਮਨਾਇਆ ਡਾ. ਅੰਬੇਡਕਰ ਦਾ ਜਨਮ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।