16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਿ੍ੰਸੀਪਲ ਪ੍ਰੇਮ ਕੁਮਾਰ ਨੇ ਦਾਣਾ ਮੰਡੀ ਫਿਲੌਰ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>

ਅਜੀਤ ਡੈਸਕ 17-04-2026
ਫਿਲੌਰ, 16 ਅਪ੍ਰੈਲ (ਸਤਿੰਦਰ ਸ਼ਰਮਾ)-ਕਿਸਾਨਾਂ ਵਲੋਂ ਪੁੱਤਾਂ ਵਾਂਗੂ ਪਾਲੀ ਕਣਕ ਦੀ ਫਸਲ ਦੀ ਕਟਾਈ ਸ਼ੁਰੂ ਹੋ ਗਈ ਸੀ ਪਰ ਕੁਝ ਕਾਰਨਾਂ ਕਰਕੇ ਮੰਡੀਆਂ 'ਚ ਖ਼ਰੀਦ ਸ਼ੁਰੂ ਨਹੀਂ ਸੀ ਹੋ ਰਹੀ | ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਿ੍ੰਸੀਪਲ ਪ੍ਰੇਮ ਕੁਮਾਰ ਨੇ ਦਾਣਾ ਮੰਡੀ ਫਿਲੌਰ ਵਿਖੇ ਪਹੁੰਚ ਕੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ | ਬਾਅਦ 'ਚ ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਮੰਡੀਆਂ 'ਚ ਲਿਆਂਦੀ ਕਣਕ ਦੀ ਫਸਲ ਦਾ ਦਾਣਾ ਦਾਣਾ ਖ਼ਰੀਦ ਕੀਤਾ ਜਾਵੇਗਾ | ਇਸ ਮੌਕੇ ਐਸ. ਡੀ. ਐਮ. ਫਿਲੌਰ, ਚੇਅਰਮੈਨ ਮਾਰਕੀਟ ਕਮੇਟੀ ਰੌਸ਼ਨ ਲਾਲ ਰੋਸ਼ੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਅਹੂਜਾ, ਕੌਂਸਲਰ ਡਾ. ਵੈਭਵ ਸ਼ਰਮਾ, ਪਰਮਜੀਤ ਭਾਰਤੀ ਤੇ ਕੌਂਸਲਰ ਸ਼ੰਕਰ ਸੰਧੂ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਲੋਹੀਆਂ ਇਲਾਕੇ ਦੀਆਂ ਦਾਣਾ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੇ ਕਿਸਾਨ ਚਿੰਤਾ 'ਚ ਪਾਏ-ਪ੍ਰਧਾਨ ਅਲੀਵਾਲ <br/> ਅਗਲੀ ਖ਼ਬਰ ਦੇਸ਼ ਭਗਤ ਯਾਦਗਾਰ ਹਾਲ 'ਚ ਲਿਫ਼ਟ ਲਗਾਉਣ ਲਈ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।