15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੜਕ ਹਾਦਸੇ 'ਚ 2 ਵਿਅਕਤੀ ਜ਼ਖ਼ਮੀ

ਅਜੀਤ ਡੈਸਕ 17-04-2026
ਫਿਲੌਰ, 16 ਅਪ੍ਰੈਲ (ਸਤਿੰਦਰ ਸ਼ਰਮਾ)-ਸਥਾਨਕ ਮੁੱਖ ਮਾਰਗ 'ਤੇ ਰੇਲਵੇ ਫਲਾਈ ਓਵਰ ਨੇੜੇ ਇਕ ਮੋਟਰਸਾਈਕਲ ਨੂੰ ਕਥਿਤ ਤੌਰ 'ਤੇ ਬੱਸ ਵਲੋਂ ਫੇਟ ਵੱਜ ਜਾਣ ਕਾਰਨ 2 ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਸੜਕ ਸੁਰੱਖਿਆ ਫੋਰਸ ਦੇ ਏ. ਐਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਫਿਲੌਰ ਦੇ ਰੇਲਵੇ ਫਲਾਈ ਓਵਰ 'ਤੇ ਸੜਕ ਹਾਦਸੇ ਦੌਰਾਨ 2 ਵਿਅਕਤੀ ਜ਼ਖ਼ਮੀ ਹੋਏ ਹਨ | ਜਦੋਂ ਉਹ ਮੌਕੇ 'ਤੇ ਆਪਣੀ ਟੀਮ ਨਾਲ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ 2 ਵਿਅਕਤੀ ਜ਼ਖ਼ਮੀ ਪਏ ਹੋਏ ਸਨ | ਉਨ੍ਹਾਂ ਦੇ ਦੱਸਣ ਅਨੁਸਾਰ ਉਨ੍ਹਾਂ ਦੇ ਮੋਟਰਸਾਈਕਲ ਨੂੰ ਇਕ ਬੱਸ ਵਲੋਂ ਫੇਟ ਮਾਰਨ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ, ਜਿਸ ਕਰਕੇ ਉਹ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ | ਮੌਕੇ 'ਤੇ ਏ. ਐਸ. ਆਈ. ਧਰਮਿੰਦਰ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ |
ਪਿਛਲੀ ਖ਼ਬਰ ਸ਼ਾਹਕੋਟ 'ਚ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ 'ਕੀਰਤਨ ਦਰਬਾਰ' ਕਰਵਾਇਆ ਅਗਲੀ ਖ਼ਬਰ ਸ਼ੰਕਰ ਦਾਸ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।