15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ 5 ਦਿਨਾਂ ਗੁਰਮਤਿ ਸਮਾਗਮ ਦੀ ਰਾਤ ਦੇ ਦੀਵਾਨ ਨਾਲ ਸੰਪੂਰਨਤਾ

ਅਜੀਤ ਡੈਸਕ 17-04-2026
ਸ਼ਾਹਕੋਟ, 16 ਅਪ੍ਰੈਲ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ 5 ਦਿਨਾਂ ਗੁਰਮਤਿ ਸਮਾਗਮ ਦੀ ਬੀਤੀ ਰਾਤ ਸਜਾਏ ਦੀਵਾਨ ਨਾਲ ਸੰਪੂਰਨਤਾ ਹੋਈ | ਸਮਾਗਮਾਂ ਦੌਰਾਨ ਗੁਰਦੁਆਰਾ ਸਾਹਿਬ ਦੀ ਸੁੰਦਰ ਫੁੱਲਾਂ ਤੇ ਰੌਸ਼ਨੀਆਂ ਨਾਲ ਸਜਾਵਟ ਕੀਤੀ ਗਈ | ਇਸ ਮੌਕੇ ਸੰਗਤਾਂ ਵਲੋਂ ਨਿਸ਼ਾਨ ਸਾਹਿਬ ਦੇ ਚੋਲਾ ਬਦਲੀ ਦੀ ਸੇਵਾ ਕੀਤੀ ਗਈ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਮਤਿ ਸਮਾਗਮ ਮੌਕੇ ਭਾਈ ਦਿਲਬਾਗ ਸਿੰਘ ਹਜ਼ੂਰੀ ਰਾਗੀ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਤੇ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਨੇ ਜਿਥੇ ਵੱਖ-ਵੱਖ ਦਿਨਾਂ ਦੌਰਾਨ ਹਾਜ਼ਰੀ ਲਗਵਾਈ, ਉਥੇ ਆਖ਼ਰੀ ਦਿਨ ਭਾਈ ਮਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮਿ੍ਤਸਰ) ਨੇ ਸੰਗਤਾਂ ਨੂੰ ਗੁਰਬਾਣੀ-ਕੀਰਤਨ ਰਾਹੀਂ ਨਿਹਾਲ ਕੀਤਾ | ਹੈੱਡਗ੍ਰੰਥੀ ਭਾਈ ਸੁਖਨਾਮ ਸਿੰਘ ਨੇ ਸਰਬੱਤ ਦੇ ਭਲੇ ਤੇ ਸੰਪੂਰਨਤਾ ਦੀ ਅਰਦਾਸ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਪ੍ਰਬੰਧਕ ਕਮੇਟੀ ਵਲੋਂ ਜਥਿਆਂ ਤੇ ਸੇਵਾਦਾਰਾਂ ਦਾ ਸਨਮਾਨ ਕੀਤਾ | ਸਮਾਪਤੀ ਮੌਕੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਦੀ ਸੇਵਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀ. ਏ. ਸੁਖਦੀਪ ਸਿੰਘ ਸੋਨੂੰ ਕੰਗ ਦੇ ਪਰਿਵਾਰ ਵਲੋਂ ਕਰਵਾਈ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਹਰਬੰਸ ਸਿੰਘ, ਮੀਤ ਪ੍ਰਧਾਨ ਕਮਲਜੀਤ ਸਿੰਘ ਧੰਜਲ, ਖਜ਼ਾਨਚੀ ਲਖਵਿੰਦਰ ਸਿੰਘ ਸੋਖੀ, ਜਨਰਲ ਸਕੱਤਰ ਸੁਖਵਿੰਦਰ ਸਿੰਘ ਚਤਰੱਥ, ਹੈੱਡਗ੍ਰੰਥੀ ਭਾਈ ਸੁਖਨਾਮ ਸਿੰਘ, ਜਗਤਾਰ ਸਿੰਘ ਮਿਸਤਰੀ, ਮਾਸਟਰ ਪ੍ਰਭਦੀਪ ਸਿੰਘ, ਕਮਲ, ਧਰਮਿੰਦਰ ਸਿੰਘ ਰੂਪਰਾ, ਬਿਕਰਮਜੀਤ ਸਿੰਘ ਸੁਖੀਜਾ, ਬੰਟੀ ਬੱਠਲਾ, ਅਮਨਦੀਪ ਸੈਦਪੁਰੀ, ਪਿ੍ੰਸੀਪਲ ਹਰਵਿੰਦਰ ਕੌਰ, ਕਾਮਰੇਡ ਹਰਭਜਨ ਸਿੰਘ, ਮਾਸਟਰ ਸਤਿੰਦਰ ਸਿੰਘ, ਰਿਟਾ. ਹੈਡਮਾਸਟਰ ਕੰਵਲਜੀਤ ਸਿੰਘ ਝੀਤਾ, ਭਾਈ ਜਸਵਿੰਦਰ ਸਿੰਘ ਸੋਢੀ, ਜਸਵਿੰਦਰ ਸਿੰਘ, ਗੁਰਮੁੱਖ ਸਿੰਘ ਬਾਟੂ, ਕਮਲਜੀਤ ਸਿੰਘ ਪਨੇਸਰ ਸਾਬਕਾ ਪ੍ਰਧਾਨ, ਰਿਟਾ. ਲੈਕਚਰਾਰ ਮਨਜੀਤ ਸਿੰਘ, ਜਸਵਿੰਦਰ ਸਿੰਘ ਪੋਪਲੀ, ਜਸਵੀਰ ਸਿੰਘ ਜੱਸੀ, ਕੁਲਵਿੰਦਰ ਸਿੰਘ ਘੁੱਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਦਾ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਡਾ.ਬੀ.ਆਰ.ਅੰਬੇਡਕਰ ਜੀ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।