15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਐਮ. ਆਰ. ਇੰਟਰਨੈਸ਼ਨਲ ਸਕੂਲ ਆਦਮਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਕੀਤੀ ਪ੍ਰਾਪਤ

ਅਜੀਤ ਡੈਸਕ 17-04-2026
ਆਦਮਪੁਰ, 16 ਅਪ੍ਰੈਲ (ਰਮਨ ਦਵੇਸਰ)-ਸੀ. ਬੀ. ਐਸ. ਈ. ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਐਮ. ਆਰ. ਇੰਟਰਨੈਸ਼ਨਲ ਸਕੂਲ ਆਦਮਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ | ਇਸ ਵਿਚ ਸਿਮਰਨਦੀਪ ਤੇ ਵਿਕਰਮਜੀਤ ਸਿੰਘ ਨੇ 92% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਕਰਮਨਜੀਤ ਕੌਰ ਨੇ 86% ਅੰਕ ਪ੍ਰਾਪਤ ਕਰਕੇ ਦੂਜਾ ਤੇ ਸਾਹਿਬ ਇੰਦਰ ਸਿੰਘ ਨੇ 85% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੇ ਪ੍ਰੈਸੀਡੈਂਟ ਡਾ. ਅਸ਼ੀਸ਼ ਟੰਡਨ, ਪਿ੍ੰਸੀਪਲ ਰਾਜਿੰਦਰ ਕੁਮਾਰ ਤੇ ਸੀ. ਈ. ਓ. ਮੋਹਿਤ ਸ਼ਿੰਦੇ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਉਨ੍ਹਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ | ਡਾ. ਅਸ਼ੀਸ਼ ਟੰਡਨ ਨੇ ਸਕੂਲ ਦੇ ਸਮਰਪਿਤ ਸਟਾਫ, ਵਿਦਿਆਰਥੀਆਂ ਦੀ ਸਖਤ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਤੇ ਸਾਰਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪੀ. ਐਮ. ਕੇਂਦਰੀ ਵਿਦਿਆਲਿਆ ਨੰਬਰ 2 ਆਦਮਪੁਰ ਦੀ ਨਤੀਜਾ 100% ਰਿਹਾ ਅਗਲੀ ਖ਼ਬਰ ਲੋਹੀਆਂ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਦਾ ਨਤੀਜਾ ਰਿਹਾ 100 ਫ਼ੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।