15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੀ. ਐਮ. ਕੇਂਦਰੀ ਵਿਦਿਆਲਿਆ ਨੰਬਰ 2 ਆਦਮਪੁਰ ਦੀ ਨਤੀਜਾ 100% ਰਿਹਾ

ਅਜੀਤ ਡੈਸਕ 17-04-2026
ਆਦਮਪੁਰ, 16 ਅਪ੍ਰੈਲ (ਰਮਨ ਦਵੇਸਰ)-ਪੀ. ਐਮ. ਕੇਂਦਰੀ ਵਿਦਿਆਲਿਆ ਨੰਬਰ 2 ਏਅਰ ਫੋਰਸ ਸਟੇਸ਼ਨ ਆਦਮਪੁਰ ਦਾ ਦਸਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 100% ਰਿਹਾ ਹੈ | ਇਸ ਵਿਚ ਰਾਮਕਿ੍ਸ਼ਨ ਨੇ 94% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਕੀਰਤਜੋਤ ਸਿੰਘ ਨੇ 92% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਸਿਮਰਨ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ ਤੇ ਅਧਿਆਪਕਾਂ ਨੂੰ ਦਿੱਤਾ | ਪਿ੍ੰਸੀਪਲ ਸੁਨੀਤਾ ਨੇ ਵਿਦਿਆਰਥੀਆਂ ਦੀ ਸਫਲਤਾ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਸੁਨੀਤਾ ਨੇ ਕਿਹਾ ਕਿ ਇਹ ਪ੍ਰਾਪਤੀ ਸਾਡੇ ਸਕੂਲ ਲਈ ਮਾਣ ਵਾਲੀ ਗੱਲ ਹੈ |
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਨਕੋਦਰ ਦਾ ਨਤੀਜਾ ਸÏ ਫ਼ੀਸਦੀ ਰਿਹਾ ਅਗਲੀ ਖ਼ਬਰ ਐਮ. ਆਰ. ਇੰਟਰਨੈਸ਼ਨਲ ਸਕੂਲ ਆਦਮਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਕੀਤੀ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।