15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 17-04-2026
ਆਦਮਪੁਰ, 16 ਅਪ੍ਰੈਲ (ਹਰਪ੍ਰੀਤ ਸਿੰਘ)-ਸੀ. ਬੀ. ਐਸ. ਈ. ਵਲੋਂ ਐਲਾਨੇ ਦਸਵੀਂ ਦੇ ਨਤੀਜੇ 'ਚ ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਖਿਆਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦਾ ਸਮੁੱਚਾ ਨਤੀਜਾ 100 ਫੀਸਦੀ ਰਿਹਾ, ਜਿਸ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਗਈ | ਜਾਣਕਾਰੀ ਦਿੰਦੇ ਸਕੂਲ ਦੇ ਪਿੰ੍ਰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ 174 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆਂ ਦਿੱਤੀ ਸੀ, ਜਿਸ 'ਚ 35 ਵਿਦਿਆਰਥੀ 80 ਫੀਸਦੀ ਤੋਂ ਉੱਪਰ ਨੰਬਰ ਲੈ ਕੇ ਪਾਸ ਹੋਏ ਜਿਨ੍ਹਾਂ ਵਿਚ ਪਹਿਲਾ ਸਥਾਨ: ਬ੍ਰਹਮਜੀਤ ਕੌਰ (96.6%), ਦੂਜਾ ਸਥਾਨ: ਸੁਨੇਹਾ ਕਟਨੇਰੀਆ (95.6%), ਤੀਜਾ ਸਥਾਨ: ਵਿਸ਼ਾਲੀ ਬਾਂਗੜ (94.6%) ਇਸ ਤੋਂ ਇਲਾਵਾ ਰਮਨਪ੍ਰੀਤ ਕੌਰ ਨੇ 94.2%, ਮਨਮੀਤ ਕੌਰ ਨੇ 93.6%, ਹਰਨੇਕ ਤੂਰ ਨੇ 93.2% ਅਤੇ ਸੁਖਮਨਪ੍ਰੀਤ ਕੌਰ ਨੇ 91% ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀਆਂ ਦੇ ਇਸ ਸ਼ਾਨਦਾਰ ਕਾਰਗੁਜ਼ਾਰੀ 'ਤੇ ਸਕੂਲ ਦੇ ਚੇਅਰਮੈਨ ਸੰਤ ਬਾਬਾ ਮਨਮੋਹਨ ਸਿੰਘ ਨੇ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਸਕੂਲ ਦੇ ਪਿ੍ੰਸੀਪਲ ਰਣਜੀਤ ਸਿੰਘ ਸਮੇਤ ਸਟਾਫ਼ ਨੂੰ ਵਧਾਇਆ ਦਿੱਤੀਆਂ |
ਪਿਛਲੀ ਖ਼ਬਰ ਬਿਆਸ ਪਿੰਡ ਵਿਖੇ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜੀ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਨਕੋਦਰ ਦਾ ਨਤੀਜਾ ਸÏ ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।