15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਟੇਟ ਪਬਲਿਕ ਸਕੂਲ ਸ਼ਾਹਕੋਟ ਦਾ ਨਤੀਜਾ ਰਿਹਾ 100 ਫ਼ੀਸਦੀ ਰਿਹਾ

ਅਜੀਤ ਡੈਸਕ 17-04-2026
ਸ਼ਾਹਕੋਟ, 16 ਅਪ੍ਰੈਲ (ਦਲਜੀਤ ਸਿੰਘ ਸਚਦੇਵਾ)-ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ 'ਚ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਡਾ. ਕੰਵਰ ਨੀਲ ਕਮਲ ਨੇ ਦੱਸਿਆ ਕਿ ਪੰਜਾਬੀ 'ਚ 98, ਅੰਗਰੇਜ਼ੀ 'ਚ 93, ਸਮਾਜਿਕ ਵਿਗਿਆਨ 'ਚ 90, ਇਨਫਰਮੇਸ਼ਨ ਟੈਕਨਾਲੋਜੀ 'ਚ 93 ਅੰਕਾਂ ਨਾਲ ਨਕਸ਼ਦੀਪ ਕੌਰ ਨੇ 92 ਫ਼ੀਸਦੀ ਅੰਕ ਲੈ ਕੇ ਸਕੂਲ 'ਚ ਪਹਿਲਾ ਸਥਾਨ ਹਾਸਿਲ ਕੀਤਾ | ਏਕਰੂਪ ਸਿੰਘ ਨੇ ਪੰਜਾਬੀ 'ਚ 94, ਗਣਿਤ 'ਚ 88, ਸਾਇੰਸ 'ਚ 89, ਸਮਾਜਿਕ ਵਿਗਿਆਨ 'ਚ 95, ਇਨਫਰਮੇਸ਼ਨ ਟੈਕਨਾਲੋਜੀ 'ਚ 91 ਅੰਕਾਂ ਨਾਲ 91.4 ਫ਼ੀਸਦੀ ਅੰਕ ਲੈ ਕੇ ਸਕੂਲ 'ਚ ਦੂਜਾ ਸਥਾਨ ਹਾਸਲ ਕੀਤਾ | ਕਿਰਨਦੀਪ ਕੌਰ ਨੇ ਪੰਜਾਬੀ 'ਚ 90, ਅੰਗਰੇਜ਼ੀ 'ਚ 88, ਸਮਾਜਿਕ ਵਿਗਿਆਨ 'ਚ 93, ਇਨਫਰਮੇਸ਼ਨ ਟੈਕਨਾਲੋਜੀ 'ਚ 97 ਅੰਕਾਂ ਨਾਲ 90 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ 8 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ 95 ਫ਼ੀਸਦੀ ਤੋਂ ਉੱਪਰ ਅੰਕ, 23 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਅਤੇ 9 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਸਰੂਪ ਪਬਲਿਕ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦਾ ਨਤੀਜਾ ਰਿਹਾ ਸੌ ਪ੍ਰਤੀਸ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।