14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ 50 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ <br/>

ਅਜੀਤ ਡੈਸਕ 17-04-2026
ਸ਼ਾਹਕੋਟ, 16 ਅਪ੍ਰੈਲ (ਸੁਖਦੀਪ ਸਿੰਘ)— ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਜੀ ਦੇ ਸਾਜਨਾ ਦਿਵਸ ਨੂੰ ਸਮਰਪਿਤ ਚੱਲ ਰਹੇ 5 ਦਿਨਾ ਗੁਰਮਤਿ ਸਮਾਗਮਾਂ ਦੌਰਾਨ ਅੱਜ ਸਵੇਰ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਅੰਮਿ੍ਤ ਸੰਚਾਰ ਹੋਇਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ (ਅੰਮਿ੍ਤਸਰ) ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਵਲੋਂ ਅੰਮਿ੍ਤ ਦਾ ਬਾਟਾ ਤਿਆਰ ਕੀਤਾ ਗਿਆ, ਜਿਸ ਦੌਰਾਨ 50 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਵੀ ਉਚੇਚੇ ਤੌਰ 'ਤੇ ਪਹੁੰਚੇ, ਜਿਨ੍ਹਾਂ ਸਮੂਹ ਸੰਗਤਾਂ ਨੂੰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰੇ ਸਾਹਿਬਾਨ ਅਤੇ ਜਥੇ. ਕਲਿਆਣ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਮੀਤ ਪ੍ਰਧਾਨ ਕਮਲਜੀਤ ਸਿੰਘ ਧੰਜਲ, ਖਜ਼ਾਨਚੀ ਲਖਵਿੰਦਰ ਸਿੰਘ ਸੋਖੀ, ਜਨਰਲ ਸਕੱਤਰ ਸੁਖਵਿੰਦਰ ਸਿੰਘ ਚਤਰੱਥ, ਹੈੱਡਗ੍ਰੰਥੀ ਭਾਈ ਸੁਖਨਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਖਡੂਰ ਸਾਹਿਬ ਵਾਲੇ, ਭਾਈ ਦਿਲਬਾਗ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੋਹੀਆਂ 'ਚ ਇੰਚਾਰਜ ਪਰਮਿੰਦਰ ਸਿੰਘ ਅਤੇ ਚੇਅਰਮੈਨ ਸਾਬ ਚਤਰੱਥ ਨੇ ਸਰਕਾਰੀ ਖਰੀਦ ਕਰਵਾਈ ਆਰੰਭ ਅਗਲੀ ਖ਼ਬਰ ਪਿੰਡ ਨਵਾਂ ਕਿਲਾ ਵਿਖੇ ਸਵ. ਹਰੀ ਸਿੰਘ ਧਾਲੀਵਾਲ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।