14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ ਦਾ 8ਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 17-04-2026
ਸ਼ਾਹਕੋਟ, 16 ਅਪ੍ਰੈਲ (ਦਲਜੀਤ ਸਿੰਘ ਸਚਦੇਵਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੂਨੀਆਂ (ਬਲਾਕ ਸ਼ਾਹਕੋਟ) ਦਾ ਅੱਠਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ-ਕਮ-ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ/ਡੀ.ਐੱਮ ਸਪੋਰਟਸ ਜਲੰਧਰ ਅਮਨਦੀਪ ਕੌਂਡਲ ਨੇ ਦੱਸਿਆ ਕਿ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਮਨਦੀਪ ਕੌਰ ਨੇ 92.1 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਅਮਾਨਤ ਧਾਲੀਵਾਲ ਨੇ 91.1 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ, ਗੁਰਲਾਭ ਸਿੰਘ ਨੇ 90.8 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਤੇ ਮਾਨਵੀ ਨੇ 90.3 ਫ਼ੀਸਦੀ ਅੰਕ ਹਾਸਲ ਕਰਕੇ ਚੌਥਾ ਸਥਾਨ ਹਾਸਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਸਮੂਹ ਸਟਾਫ਼ ਮੈਂਬਰਾਂ ਨੂੰ ਜਾਂਦਾ ਹੈ, ਜਿਨ੍ਹਾਂ ਦੀ ਮਿਹਨਤ ਸਦਕਾ 100 ਫ਼ੀਸਦੀ ਨਤੀਜਾ ਸੰਭਵ ਹੋਇਆ ਹੈ | ਉਨ੍ਹਾਂ ਸਮੂਹ ਸਟਾਫ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਮਿਨਾਕਸ਼ੀ ਸ਼ਰਮਾ ਵੋਕੇਸ਼ਨਲ ਲੈਕਚਰਾਰ, ਸੁਖਦੀਪ ਸਿੰਘ ਲੈਕਚਰਾਰ ਪੋਲ ਸਾਇੰਸ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਕੀਤਾ ਜਾ ਰਿਹੈ ਨਿਪਟਾਰਾ : ਗੜ੍ਹੀ ਅਗਲੀ ਖ਼ਬਰ ਲੋਹੀਆਂ 'ਚ ਇੰਚਾਰਜ ਪਰਮਿੰਦਰ ਸਿੰਘ ਅਤੇ ਚੇਅਰਮੈਨ ਸਾਬ ਚਤਰੱਥ ਨੇ ਸਰਕਾਰੀ ਖਰੀਦ ਕਰਵਾਈ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।