14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਾਤਾ ਸਾਹਿਬ ਕÏਰ ਖ਼ਾਲਸਾ ਕਾਲਜ-ਸਕੂਲ 'ਚ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਸਮਾਗਮ

ਅਜੀਤ ਡੈਸਕ 17-04-2026
ਸ਼ਾਹਕੋਟ, 16 ਅਪ੍ਰੈਲ (ਬਾਂਸਲ)- ਮਾਤਾ ਸਾਹਿਬ ਕÏਰ ਖ਼ਾਲਸਾ ਕਾਲਜ ਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ਵਿਚ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ ਅਤੇ ਸਕੂਲ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਵੀ ਕੀਤੀ ਗਈ, ¢ ਇਸ ਮÏਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ¢ ਉਪਰੰਤ ਭਾਈ ਅੰਮਿ੍ਤਪਾਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮੁਹੱਲਾ ਆਜ਼ਾਦ ਨਗਰ ਸ਼ਾਹਕੋਟ ਵਲੋਂ ਕਥਾ ਵਿਚਾਰਾਂ ਰਾਹੀਂ ਵਿਸਾਖੀ ਅਤੇ ਖ਼ਾਲਸੇ ਦੀ ਸਾਜਨਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ¢ ਇਸ ਮÏਕੇ ਸੰਸਥਾ ਦੇ ਡਾਇਰੈਕਟਰ ਸ੍ਰੀ ਆਰ.ਕੇ. ਜੈਨ ਅਤੇ ਸਕੂਲ ਪਿ੍ੰਸੀਪਲ ਰੇਖਾ ਸ਼ਰਮਾ ਨੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਨਵੇਂ ਵਿੱਦਿਅਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ¢ ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਵਲੋਂ ਵੀ ਇਸ ਮÏਕੇ 'ਤੇ ਵਧਾਈ ਸੰਦੇਸ਼ ਭੇਜਿਆ ਗਿਆ¢ ਇਸ ਤੋਂ ਪਹਿਲਾਂ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਗਈ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਆਰ.ਕੇ. ਜੈਨ ਡਾਇਰੈਕਟਰ, ਕਾਲਜ ਪਿ੍ੰਸੀਪਲ (ਕਾ.) ਪ੍ਰਵੀਨ ਕÏਰ, ਸਕੂਲ ਪਿ੍ੰਸੀਪਲ ਰੇਖਾ ਸ਼ਰਮਾ, ਜਸਵੀਰ ਸਿੰਘ ਸਿੰਧੜ, ਸਮੂਹ ਸਟਾਫ਼ ਅਤੇ ਸਕੂਲ-ਕਾਲਜ ਦੇ ਵਿਦਿਆਰਥੀ ਹਾਜ਼ਰ ਸਨ¢
ਪਿਛਲੀ ਖ਼ਬਰ ਮਹਿਤਪੁਰ ਵਿਸਾਖੀ ਮੇਲੇ 'ਤੇ ਲੱਗੀਆਂ ਭਾਰੀ ਰੌਣਕਾਂ <br/> ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ 'ਚ ਵਿਸਾਖੀ ਦਾ ਤਿਉਹਾਰ ਤੇ ਯੈਲੋ ਡੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।