14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਾਂਗਰਸੀ ਆਗੂ 25 ਗ੍ਰਾਮ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 17-04-2026

ਆਦਮਪੁਰ, 16 ਅਪ੍ਰੈਲ (ਹਰਪ੍ਰੀਤ ਸਿੰਘ)-ਪੰਜਾਬ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਿਲ ਕਰਦਿਆਂ ਕਾਂਗਰਸ ਯੂਥ ਵਿੰਗ ਦੇ ਇਕ ਆਗੂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਏ. ਐਸ. ਆਈ. ਬਲਵਿੰਦਰ ਸਿੰਘ ਸੀ. ਆਈ. ਏ. ਦਿਹਾਤੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਜਗਪ੍ਰੀਤ ਸਿੰਘ ਉਰਫ ਜੱਗੀ ਬਾਂਸਲ ਪੁੱਤਰ ਅਮਰਜੀਤ ਸਿੰਘ ਬਾਂਸਲ ਵਾਰਡ ਨੰਬਰ 7 ਰੇਲਵੇ ਰੋਡ ਆਦਮਪੁਰ ਦੇ ਘਰ ਰੇਡ ਕਰਨ ਉਪਰੰਤ ਜੱਗੀ ਬਾਂਸਲ ਪਾਸੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਮੌਕੇ 'ਤੇ ਹੀ ਜੱਗੀ ਬਾਂਸਲ ਨੂੰ ਹਿਰਾਸਤ 'ਚ ਲੈ ਮਾਮਲਾ ਦਰਜ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਗਿ੍ਫਤਾਰ ਕੀਤੇ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ | ਇਸ ਮੌਕੇ ਏ. ਐਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਮੁਲਾਜਮਾਂ ਸੀ. ਆਈ. ਏ. ਦੀ ਟੀਮ ਹਾਜ਼ਰ ਸੀ |

ਪਿਛਲੀ ਖ਼ਬਰ ਹਲਕਾ ਨਕੋਦਰ ਦੇ ਬਿਲਗਾ ਅਨਾਜ ਮੰਡੀ 'ਚ ਐਡਵੋਕੇਟ ਰਾਜਕਮਲ ਸਿੰਘ ਭੁੱਲਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਮਹਿਤਪੁਰ ਵਿਸਾਖੀ ਮੇਲੇ 'ਤੇ ਲੱਗੀਆਂ ਭਾਰੀ ਰੌਣਕਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।