14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਤਲਵੰਡੀ ਸੰਘੇੜਾ ਵਿਖੇ ਅੱਖਾਂ ਦੇ ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ

ਅਜੀਤ ਡੈਸਕ 17-04-2026
ਸ਼ਾਹਕੋਟ, 16 ਅਪ੍ਰੈਲ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਤਲਵੰਡੀ ਸੰਘੇੜਾ ਵਿਖੇ ਗੁਰਦੁਆਰਾ ਬਾਬਾ ਕਿੱਕੜ ਗੁਰ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਸ਼ਕਰ ਸਿੰਘ ਕੈਨੇਡਾ ਸੰਘੇੜਾ ਦੇ ਪਰਿਵਾਰ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ, ਜਿਸ 'ਚ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਬਲਵੀਰ ਸਿੰਘ ਭੋਰਾ (ਅਕਾਲ ਅੱਖਾਂ ਦਾ ਹਸਪਤਾਲ ਜਲੰਧਰ) ਦੀ ਟੀਮ ਨੇ 350 ਮਰੀਜ਼ਾਂ ਦੀ ਜਾਂਚ ਕੀਤੀ ਤੇ ਮੁਫ਼ਤ ਦਵਾਈਆਂ ਤੇ ਐਨਕਾਂ ਦਿੱਤੀਆਂ ਗਈਆਂ | ਇਸ ਦੇ ਨਾਲ ਹੀ 60 ਮਰੀਜ਼ਾਂ ਦੇ ਲੈਨਜ਼ ਪਾਏ ਗਏ | ਕੈਂਪ ਦੌਰਾਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ | ਇਸ ਮੌਕੇ ਡਾ. ਕਸ਼ਮੀਰ ਸਿੰਘ, ਛਿੰਦਰ ਪਾਲ ਸਹੋਤਾ ਸੰਚਾਲਕ ਕ੍ਰਾਂਤੀਕਾਰੀ ਬਹੁਜਨ ਕਿਰਤੀ ਸੰਘ, ਕਮਲਪ੍ਰੀਤ ਸਿੰਘ ਕੈਨੇਡਾ, ਰਵਿੰਦਰ ਬਿੰਦਾ, ਦਿਲਬਾਗ ਸਿੰਘ ਸੋਢੀ, ਜਗਜੀਤ ਜੱਗੀ, ਲਵੀ ਵਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ 'ਚ ਧੂਮਧਾਮ ਨਾਲ ਮਨਾਇਆ ਵਿਸਾਖੀ ਦਾ ਤਿਓਹਾਰ ਅਗਲੀ ਖ਼ਬਰ ਹਲਕਾ ਨਕੋਦਰ ਦੇ ਬਿਲਗਾ ਅਨਾਜ ਮੰਡੀ 'ਚ ਐਡਵੋਕੇਟ ਰਾਜਕਮਲ ਸਿੰਘ ਭੁੱਲਰ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।